DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨੀਪੁਰ ਹਿੰਸਾ ਖ਼ਿਲਾਫ਼ ਇਨਸਾਫ ਪਸੰਦ ਲੋਕਾਂ ਵੱਲੋਂ ਮੁਜ਼ਾਹਰੇ

ਕੁਲਦੀਪ ਸਿੰਘ ਚੰਡੀਗੜ੍ਹ, 25 ਜੁਲਾਈ ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਅਤੇ ਹੋਰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਯੂਟੀ, ਐੱਮਸੀ ਅਤੇ ਹੋਰ ਵਿਭਾਗੀ ਅਦਾਰਿਆਂ ਦੇ ਮੁਲਾਜ਼ਮਾਂ ਨੇ ਮਨੀਪੁਰ ਵਿੱਚ ਔਰਤਾਂ ਉਤੇ ਹੋਏ ਜਿਣਸੀ ਹਮਲੇ ਸਬੰਧੀ ਅੱਜ ਭਾਜਪਾ...

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਦੇ ਸੈਕਟਰ 17 ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਕਰਮਚਾਰੀ।
Advertisement

ਕੁਲਦੀਪ ਸਿੰਘ

ਚੰਡੀਗੜ੍ਹ, 25 ਜੁਲਾਈ

Advertisement

ਆਲ ਇੰਡੀਆ ਸਟੇਟ ਗੌਰਮਿੰਟ ਐਂਪਲਾਈਜ਼ ਫੈਡਰੇਸ਼ਨ ਆਫ਼ ਇੰਡੀਆ ਅਤੇ ਹੋਰ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ’ਤੇ ਯੂਟੀ, ਐੱਮਸੀ ਅਤੇ ਹੋਰ ਵਿਭਾਗੀ ਅਦਾਰਿਆਂ ਦੇ ਮੁਲਾਜ਼ਮਾਂ ਨੇ ਮਨੀਪੁਰ ਵਿੱਚ ਔਰਤਾਂ ਉਤੇ ਹੋਏ ਜਿਣਸੀ ਹਮਲੇ ਸਬੰਧੀ ਅੱਜ ਭਾਜਪਾ ਖਿਲਾਫ਼ ਸਰਕਾਰ ਸੈਕਟਰ 17 ਵਿੱਚ ਬਿਜਲੀ ਦਫ਼ਤਰ ਦੇ ਨੇੜੇ ਰੋਸ ਮੁਜ਼ਾਹਰਾ ਕੀਤਾ। ਫੈਡਰੇਸ਼ਨ ਆਫ਼ ਯੂ.ਟੀ. ਐਂਪਲਾਈਜ਼ ਐਂਡ ਵਰਕਰਜ਼ ਚੰਡੀਗੜ੍ਹ ਦੇ ਬੈਨਰ ਹੇਠ ਫੈਡਰੇਸ਼ਨ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਯੂਨੀਅਨਾਂ ਦੇ ਕਰਮਚਾਰੀਆਂ ਅਤੇ ਵਰਕਰਾਂ ਦੇ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਜਨਰਲ ਸਕੱਤਰ ਗੋਪਾਲ ਦੱਤ ਜੋਸ਼ੀ ਨੇ ਕਿਹਾ ਕਿ ਮਨੀਪੁਰ ਵਿੱਚ ਦੋ ਕੁਕੀ ਔਰਤਾਂ ਨਾਲ ਵਾਪਰੀ ਘਟਨਾ ਦੀ ਨਿਖੇਧੀ ਕੀਤੀ। ਇਸ ਮੌਕੇ ਅਮਰੀਕ ਸਿੰਘ, ਬਿਹਾਰੀ ਲਾਲ, ਸੁਖਵਿੰਦਰ ਸਿੰਘ, ਐਮ.ਸੁਬਰਾਮਨੀਅਮ, ਰਣਜੀਤ ਸਿੰਘ, ਥੋਪਲਾਨ, ਪ੍ਰੇਮ ਪਾਲ, ਸਿਕੰਦਰ ਸ਼ਰਮਾ, ਕਸ਼ਮੀਰ ਸਿੰਘ, ਸੋਹਣ ਸਿੰਘ, ਨਰਿੰਦਰ ਸ਼ਰਮਾ ਨੇ ਕਿਹਾ ਕਿ ਮਨੀਪੁਰ 3 ਮਈ 2023 ਤੋਂ ਨਸਲੀ ਹਿੰਸਾ ਦੀ ਮਾਰ ਹੇਠ ਹੈ, ਜਿਸ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਧਾਰਮਿਕ ਸਥਾਨਾਂ ਦੀ ਤਬਾਹੀ ਹੋਈ ਹੈ। ਇਸ ਵਰਤਾਰੇ ਲਈ ਭਾਜਪਾ-ਆਰਐੱਸਐੱਸ ਦੀ ਵੰਡਵਾਦੀ ਨੀਤੀ ਜ਼ਿੰਮੇਵਾਰ ਹੈ। ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਭਾਜਪਾ ਸਰਕਾਰ ਆਪਣੀ ਅਸੰਵੇਦਨਸ਼ੀਲ ਅਤੇ ਵੰਡਵਾਦੀ ਪਹੁੰਚ ਨੂੰ ਤਿਆਗ ਕੇ ਜਲਦੀ ਤੋਂ ਜਲਦੀ ਦੁਖੀ ਲੋਕਾਂ ਲਈ ਰਾਹਤ ਅਤੇ ਮੁੜ ਵਸੇਬੇ ਲਈ ਕੰਮ ਕਰੇ।

Advertisement

ਚਮਕੌਰ ਸਾਹਿਬ (ਸੰਜੀਵ ਬੱਬੀ): ਇਥੇ ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਵੱਲੋਂ ਮਨੀਪੁਰ ਹਿੰਸਾ ਦਾ ਸ਼ਿਕਾਰ ਹੋਈਆਂ ਔਰਤਾਂ ਨੂੰ ਇਨਸਾਫ ਦਿਵਾਉਣ ਲਈ ਇੱਥੋਂ ਦੇ ਲੇਬਰ ਚੌਕ ਵਿੱਚ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਭੈਰੋਂ ਮਾਜਰਾ ਅਤੇ ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਜੈਲਾ ਦੀ ਪ੍ਰਧਾਨਗੀ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰਾਂ ਦੇ ਇੱਕਠ ਨੂੰ ਸੰਬੋਧਨ ਕਰਦੇ ਹੋਏ ਜਰਨਲ ਸਕੱਤਰ ਮਿਸਤਰੀ ਮਨਮੋਹਨ ਸਿੰਘ ਕਾਲਾ, ਸਲਾਹਕਾਰ ਮਲਾਗਰ ਸਿੰਘ ਖਮਾਣੋਂ , ਗੁਰਨਾਮ ਸਿੰਘ, ਅਜੈਬ ਸਿੰਘ ਅਤੇ ਕਮਲਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਮਨੀਪੁਰ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦੀ ਹੈ।

ਬਨੂੜ(ਕਰਮਜੀਤ ਸਿੰਘ ਚਿੱਲਾ): ਮਨੀਪੁਰ ਵਿੱਚ ਵਾਪਰੀ ਘਟਨਾ ਦੇ ਵਿਰੋਧ ਵਿੱਚ ਅੱਜ ਬਨੂੜ ਵਿੱਚ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਮਾਰਚ ਕੱਢਿਆ ਗਿਆ। ਇਸ ਮੌਕੇ ਐਕਸ ਸਰਵਿਸਮੈਨ ਵੈਲਫ਼ੇਅਰ ਕਮੇਟੀ ਦੀ ਅਗਵਾਈ ਹੇਠ ਸਾਬਕਾ ਫੌਜੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਕੇਂਦਰ ਅਤੇ ਮਨੀਪੁਰ ਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਮੋਦੀ ਸਰਕਾਰ ਦਾ ਪੁਤਲਾ ਵੀ ਸਾੜਿਆ ਗਿਆ। ਰੋਸ ਮਾਰਚ ਗੁੱਗਾ ਮਾੜੀ ਚੌਕ ਤੋਂ ਆਰੰਭ ਹੋ ਕੇ ਬੰਨੋ ਮਾਈ ਚੌਕ ਵਿੱਚ ਸਮਾਪਤ ਹੋਇਆ।

ਫਤਹਿਗੜ੍ਹ ਸਾਹਿਬ (ਡਾ. ਹਿਮਾਂਸ਼ੂ ਸੂਦ): ਵਿਧਾਇਕ ਲਖਵੀਰ ਸਿੰਘ ਰਾਏ ਨੇ ਮਨੀਪੁਰ ਵਿੱਚ ਵਾਪਰੀ ਘਟਨਾ ਦੀ ਨਿਖੇਧੀ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਉਹ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੋਸ ਧਰਨੇ ਵਿੱਚ ਸ਼ਾਮਲ ਹੋਣ ਲਈ ਰਵਾਨਾ ਹੋ ਗਏ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿਤੀ ਜਾਵੇ।

ਸਿੱਖਿਆ ਬੋਰਡ ਦੇ ਮੁਲਾਜ਼ਮ ਤੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਨਿਖੇਧੀ ਮਤਾ ਪਾਸ

ਐਸ.ਏ.ਐਸ. ਨਗਰ (ਮੁਹਾਲੀ)(ਦਰਸ਼ਨ ਸਿੰਘ ਸੋਢੀ): ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਅਤੇ ਸੇਵਾਮੁਕਤ ਕਰਮਚਾਰੀ ਐਸੋਸੀਏਸ਼ਨ ਦੀ ਸਾਂਝੀ ਮੀਟਿੰਗ ਯੂਨੀਅਨ ਦਫ਼ਤਰ ਵਿੱਚ ਹੋਈ। ਜਿਸ ਵਿੱਚ ਪਿਛਲੇ ਦਿਨੀਂ ਮਨੀਪੁਰ ਵਿੱਚ ਵਾਪਰੇ ਘਿਨਾਉਣੇ ਘਟਨਾਕ੍ਰਮ ਖ਼ਿਲਾਫ਼ ਨਿਖੇਧੀ ਮਤਾ ਪਾਸ ਕੀਤਾ ਅਤੇ ਇਹ ਫੈਸਲਾ ਲਿਆ ਕਿ ਆਉਣ ਵਾਲੇ ਦਿਨਾਂ ਵਿੱਚ ਸਿੱਖਿਆ ਬੋਰਡ ਮੁਲਾਜ਼ਮਾਂ ਵੱਲੋਂ ਇਸ ਘਟਨਾ ਦੇ ਰੋਸ ਵਜੋਂ ਕਾਲੀਆਂ ਪੱਗਾਂ, ਦੁਪੱਟੇ, ਕਮੀਜ਼ਾਂ ਅਤੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟ ਕੀਤਾ ਜਾਵੇਗਾ।

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਫਿਰਕੂ ਤਾਕਤਾਂ ਵਿਰੁੱਧ ਲੜਨ ਦਾ ਸੱਦਾ

ਕੁਰਾਲੀ ਦੇ ਕੌਮੀ ਮਾਰਗ ਦੇ ਮੇਨ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਮੁਜ਼ਾਹਰਾਕਾਰੀ।

ਕੁਰਾਲੀ(ਮਿਹਰ ਸਿੰਘ): ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸਾਝਾ ਫਰੰਟ ਦੇ ਸੱਦੇ ’ਤੇ ਅੱਜ ਵੱਖ-ਵੱਖ ਵਿਭਾਗਾਂ ਦੇ ਇਸਤਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਮਨੀਪੁਰ ਘਟਨਾ ਨੂੰ ਲੈ ਕੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਗਿਆ। ਸ਼ਹਿਰ ਦੇ ਮੇਨ ਚੌਕ ਵਿੱਚ ਕੀਤੇ ਰੋਸ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਦਾ ਪਿੱਟ ਸਿਆਪਾ ਕੀਤਾ ਅਤੇ ਮਨੀਪੁਰ ਦੀਆਂ ਘਟਨਾਵਾਂ ਦੇ ਵਿਰੋਧ ਵਿੱਚ ਨਾਅਰੇਬਾਜ਼ੀ ਕੀਤੀ ਗਈ। ਮੁਜ਼ਾਹਰਾਕਾਰੀਆਂ ਨੇ ਮਨੀਪੁਰ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਅਤੇ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਮੰਗ ਕੀਤੀ। ਇਸ ਮੌਕੇ ਕੁਲਵਿੰਦਰ ਕੌਰ ਅੰਦਹੇੜੀ, ਗੁਰਜੀਤ ਕੌਰ, ਗੌਰਮਿੰਟ ਟੀਚਰਜ਼ ਯੂਨੀਅਨ ਦੇ ਜਨਰਲ ਸਕੱਤਰ ਰਵਿੰਦਰ ਸਿੰਘ ਪੱਪੀ,ਪੈਨਸ਼ਨਰ ਆਗੂ ਹਰਨੇਕ ਸਿੰਘ ਮਾਵੀ ਅਤੇ ਹੋਰਨਾਂ ਨੇ ਮਨੀਪੁਰ ਵਿਖੇ ਵਾਪਰੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਲਈ ਕੇਂਦਰ ਸਰਕਾਰ ਤੇ ਭਾਜਪਾ ਨੂੰ ਪੂਰੀ ਤਰ੍ਹਾਂ ਜ਼ਿੰਮੇਵਾਰ ਦੱਸਿਆ। ਧਰਨਾਕਾਰੀਆਂ ਨੇ ਕਾਲੇ ਰੰਗ ਦੀਆਂ ਪੱਟੀਆ ਬੰਨ੍ਹੀਆਂ ਅਤੇ ਕਾਲੇ ਚੋਗੇ ਪਹਿਨ ਕੇ ਰੋਸ ਮਾਰਚ ਕਰਦਿਆਂ ਸਮਾਜ ਦੇ ਮਿਹਨਤਕਸ਼ ਲੋਕਾਂ ਨੂੰ ਜਥੇਬੰਦ ਹੋਣ ਦੀ ਅਪੀਲ ਕੀਤੀ ਗਈ।

Advertisement
×