ਮੁਹਾਲੀ (ਪੱਤਰ ਪ੍ਰੇਰਕ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਸਿਹਤ ਵਿਭਾਗ ਵੱਲੋਂ ਡੇਂਗੂ ਨਾਲ ਨਜਿੱਠਣ ਲਈ 61 ਟੀਮਾਂ ਦਾ ਗਠਨ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਟੀਮਾਂ ਵੱਲੋਂ ਮਾਰਚ ਮਹੀਨੇ ਤੋਂ ਹੁਣ ਤੱਕ 2,17,670 ਘਰਾਂ ਦਾ ਸਰਵੇ ਕੀਤਾ ਗਿਆ, ਜਿਸ ਦੌਰਾਨ 7,85,083 ਕੰਟੇਨਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 7,520 ਘਰਾਂ ਵਿੱਚ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਤੇ 225 ਚਲਾਨ ਕੀਤੇ ਗਏ ਹਨ।