ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 6 ਸਤੰਬਰ
ਸਿਹਤ ਵਿਭਾਗ ਵੱਲੋਂ ਢਕੋਲੀ ਦੇ ਗੁਰਜੀਵਨ ਵਿਹਾਰ ਖੇਤਰ ਵਿੱਚ ਸਰਵੇ ਕੀਤਾ ਗਿਆ। ਇਸ ਦੌਰਾਨ ਕੁੱਲ 7 ਘਰਾਂ ਵਿੱਚ ਡੇਂਗੂ ਮੱਛਰ ਦਾ ਲਾਰਵਾ ਮਿਲਿਆ ਜਿਸ ਨੂੰ ਸਿਹਤ ਵਿਭਾਗ ਦੀ ਟੀਮ ਨੇ ਮੌਕੇ ’ਤੇ ਹੀ ਨਸ਼ਟ ਕਰ ਦਿੱਤਾ। ਸਿਹਤ ਵਿਭਾਗ ਦੇ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਢਕੌਲੀ ਦੇ ਕਿਡਜ਼ ਵੈੱਲੀ ਸਕੂਲ ਵਿੱਚ ਵੀ ਇਕ ਪੋਟ ਵਿੱਚ ਲਾਰਵਾ ਪ੍ਰਾਪਤ ਹੋਇਆ। ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਕੂਲ ਤੇ ਘਰਾਂ ਦੇ ਵਾਸੀਆਂ ਨੂੰ ਇਸ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਇਸ ਸਬੰਧੀ ਮੌਕੇ ’ਤੇ ਕੁੱਲ 4 ਚਲਾਨ ਨਗਰ ਕੌਂਸਲ ਜ਼ੀਰਕਪੁਰ ਦੀ ਟੀਮ ਵੱਲੋਂ ਕੀਤੇ ਗਏ। ਸਿਹਤ ਕਰਮਚਾਰੀ ਪੰਕਜ ਪੱਟੀ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਗਿਆ।