DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਡਿਪਟੀ ਕਮਿਸ਼ਨਰ ਵੱਲੋਂ ਘੱਗਰ ਦਰਿਆ ਦੇ ਬੰਨ੍ਹ ਦਾ ਦੌਰਾ

ਘੱਗਰ ਦਰਿਆ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਕਾਰਨ ਹੜ੍ਹ ਦੀ ਚਿਤਾਵਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੁਹਾਲੀ  ਕੋਮਲ ਮਿੱਤਲ ਨੇ ਅੱਜ ਲਾਲੜੂ  ਨੇੜੇ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ ਕੀਤਾ ਅਤੇ ਸਥਿਤੀ ਜਾਇਜ਼ਾ ਲਿਆ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿੱਤਾ...
  • fb
  • twitter
  • whatsapp
  • whatsapp
Advertisement

ਘੱਗਰ ਦਰਿਆ ਵਿੱਚ ਜ਼ਿਆਦਾ ਪਾਣੀ ਦੇ ਵਹਾਅ ਕਾਰਨ ਹੜ੍ਹ ਦੀ ਚਿਤਾਵਨੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਮੁਹਾਲੀ  ਕੋਮਲ ਮਿੱਤਲ ਨੇ ਅੱਜ ਲਾਲੜੂ  ਨੇੜੇ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ ਕੀਤਾ ਅਤੇ ਸਥਿਤੀ ਜਾਇਜ਼ਾ ਲਿਆ। ਉਨ੍ਹਾਂ ਨੇ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹੈ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਦਰਿਆ ਦੇ ਕੰਢਿਆਂ ਤੋਂ ਦੂਰ ਰਹਿਣ ਅਤੇ ਸੁਰੱਖਿਆ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਪਿੰਡਾਂ ਦੇ ਸਰਪੰਚਾਂ ਜਿਨਾਂ ਵਿੱਚ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਜਸਵਿੰਦਰ ਸਿੰਘ ਟਿਵਾਣਾ, ਸਰਪੰਚ ਮਨਜੀਤ ਸਿੰਘ ਸਰਸੀਣੀ ,ਅਕਾਲੀ ਆਗੂ ਸੁਰਜੀਤ ਸਿੰਘ ਟਿਵਾਣਾ ਸਮੇਤ ਅਨੇਕਾਂ ਇਲਾਕਾ ਵਾਸੀਆਂ ਨੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਘੱਗਰ ਦਰਿਆ  ਦੀ ਸਮੇਂ ਸਿਰ ਸਫਾਈ ਨਾ ਹੋਣ ਕਾਰਨ ਵੀ ਪਾਣੀ ਬਾਹਰ ਨਿਕਲਣ ਦਾ ਖਤਰਾ ਬਣਿਆ ਹੋਇਆ ਹੈ। ਦੂਜੇ ਪਾਸੇ  ਡਰੇਨਜ਼ , ਮਾਲ  ਅਤੇ ਪੁਲੀਸ ਵਿਭਾਗ ਦੇ ਮੁਲਾਜ਼ਮਾਂ ਨੂੰ ਮੌਕੇ ’ਤੇ ਤਾਇਨਾਤ ਕੀਤਾ ਗਿਆ ਹੈ, ਪੋਕ ਲਾਈਨ ਤੇ ਜੇਸੀਬੀ ਮਸ਼ੀਨਾਂ ਵੀ ਲਾਈਆਂ ਗਈਆਂ ਹਨ।
ਉਧਰ ਲਾਲੜੂ ਖੇਤਰ ਦੇ ਦਰਜਨਾਂ ਪਿੰਡਾਂ ਵਿੱਚੋਂ ਲੰਘਦਾ ਬਰਸਾਤੀ ਚੋਅ ਪਾਣੀ ਨਾਲ ਨੱਕੋ ਨੱਕ ਭਰ ਕੇ ਚੱਲ ਰਿਹਾ ਹੈ, ਜਿਸ ਦੇ ਕਾਰਨ ਪਿੰਡ ਜੰਡਲੀ, ਝਾਵਾਂਸਾ, ਜੌਲਾ, ਬਲਟਾਨਾ , ਜੜੋਤ,  ਰਾਣੀ ਮਾਜਰਾ , ਬਸੌਲੀ , ਮੀਰਪੁਰਾ ਵਿੱਚ ਬਰਸਾਤੀ ਚੋਅ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਇਸ ਕਾਰਨ ਅਨੇਕਾਂ ਕਿਸਾਨਾਂ ਦੀ ਝੋਨੇ ਦੀ ਫਸਲਾਂ ਖਰਾਬ ਹੋਣ ਦਾ ਵੀ ਖਤਰਾ ਬਣਿਆ ਹੋਇਆ ਹੈ।
ਪਿੰਡ ਜੰਡਲੀ ਦੀ ਪੰਚਾਇਤ ਵੱਲੋਂ ਆਮ ਲੋਕਾਂ ਅਤੇ ਬੱਚਿਆਂ ਨੂੰ ਬਰਸਾਤੀ ਚੋਅ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਉਕਤ ਚੋਅ ਕਿਸਾਨਾਂ ਦੀ ਜਮੀਨਾਂ ਵਿੱਚੋਂ ਲੰਘ ਰਿਹਾ ਹੈ ਅਤੇ ਜੇ ਪਾਣੀ ਵੱਧਦਾ ਗਿਆ ਤਾਂ ਕਾਫੀ ਨੁਕਸਾਨ ਵੀ ਹੋ ਸਕਦਾ ਹੈ।

ਟਾਂਗਰੀ ਨਦੀ ’ਚ ਵਧੇ ਪਾਣੀ ਨਾਲ ਹੜ੍ਹ ਦਾ ਖਤਰਾ

Advertisement

ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ ਨੇ ਅੱਜ ਸਵੇਰੇ ਅੰਬਾਲਾ ਛਾਉਣੀ ਵਿੱਚ ਟਾਂਗਰੀ ਨਦੀ ਦੇ ਵਧੇ ਹੋਏ ਪਾਣੀ ਦਾ ਜਾਇਜ਼ਾ ਲਿਆ ਅਤੇ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਦਰਿਆ ਦੇ ਅੰਦਰ ਵਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ। ਅੱਜ ਸਵੇਰੇ ਟਾਂਗਰੀ ਨਦੀ ’ਚ 30 ਹਜ਼ਾਰ ਕਿਊਸਿਕ ਤੋਂ ਵੱਧ ਪਾਣੀ ਆ ਗਿਆ ਜੋ ਆਮ ਨਾਲੋਂ ਕਾਫ਼ੀ ਵੱਧ ਹੈ। ਇਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਐੱਨਡੀਆਰਐੱਫ ਟੀਮ ਅਤੇ ਕਿਸ਼ਤੀਆਂ ਨੂੰ ਸੱਦਿਆ ਹੈ।

ਸ੍ਰੀ ਵਿੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਬਰਸਾਤੀ ਮੌਸਮ ਤੋਂ ਪਹਿਲਾਂ ਟਾਂਗਰੀ ਨੂੰ ਗਹਿਰਾ ਕਰਨ ਦਾ ਕੰਮ ਕੀਤਾ ਗਿਆ ਸੀ, ਪਰ ਕੁਝ ਰੁਕਾਵਟਾਂ ਕਾਰਨ ਕੇਵਲ 25 ਫੀਸਦੀ ਕੰਮ ਹੀ ਹੋ ਸਕਿਆ। ਉਨ੍ਹਾਂ ਕਿਹਾ ਕਿ ਉਮੀਦ ਹੈ ਪਾਣੀ ਸੁਰੱਖਿਅਤ ਢੰਗ ਨਾਲ ਨਿਕਲ ਜਾਵੇਗਾ, ਪਰ ਫਿਰ ਵੀ ਲੋਕਾਂ ਦੀ ਸੁਰੱਖਿਆ ਲਈ ਸਾਰੇ ਪ੍ਰਸ਼ਾਸਨ ਨੂੰ ਸਾਵਧਾਨ ਕੀਤਾ ਗਿਆ ਹੈ।

ਸ੍ਰੀ ਵਿੱਜ ਨੇ ਸਿੰਚਾਈ ਵਿਭਾਗ, ਪੁਲੀਸ, ਨਗਰ ਪਰੀਸ਼ਦ ਅਤੇ ਹੋਰ ਅਧਿਕਾਰੀਆਂ ਨੂੰ ਮਿਲ ਕੇ ਕਾਰਵਾਈ ਕਰਨ ਦੇ ਹੁਕਮ ਦਿੱਤੇ।

Advertisement
×