ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਡਿਪਟੀ ਮੇਅਰ ਵੱਲੋਂ ਬਲਕ ਮਾਰਕੀਟ ਦਾ ਜਾਇਜ਼ਾ

ਸੀਵਰੇਜ ਲਾਈਨ ਜੋਡ਼ਨ ਲਈ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਲਿਖਿਆ
Advertisement
 

ਮੁਹਾਲੀ ਦੇ ਸੈਕਟਰ 65 ਦੀ ਬਲਕ ਮਾਰਕੀਟ ਦੀ ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੁਹਾਲੀ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਗਮਾਡਾ ਦੇ ਮੁੱਖ ਪ੍ਰਸ਼ਾਸ਼ਕ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਦੀ ਸੀਵਰੇਜ ਲਾਇਨ ਨੂੰ ਸੈਕਟਰ 76-80 ਦੀ ਲਾਈਨ ਨਾਲ ਤੁਰੰਤ ਜੋੜਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਇਸ ਮਾਮਲੇ ਨੂੰ ਅਦਾਲਤ ਵਿਚ ਲੈ ਕੇ ਜਾਣਗੇ ਅਤੇ ਗਮਾਡਾ ਅੱਗੇ ਪ੍ਰਦਰਸ਼ਨ ਵੀ ਕੀਤਾ ਜਾਵੇਗਾ।

Advertisement

ਸ੍ਰੀ ਬੇਦੀ ਨੇ ਕਿਹਾ ਕਿ ਉਕਤ ਲਾਈਨ 2021 ਤੋਂ ਕੁਨੈਕਸ਼ਨ ਜੁੜਨ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਹੋਣ ਕਾਰਨ ਸੀਵਰੇਜ ਦਾ ਗੰਦਾ ਪਾਣੀ ਸੜਕਾਂ ’ਤੇ ਆ ਜਾਂਦਾ ਹੈ, ਜਿਸ ਦੀ ਬਦਬੂ ਕਾਰਨ ਸਮੁੱਚੇ ਦੁਕਾਨਦਾਰ ਅਤੇ ਹੋਰ ਲੋਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਨਿਗਮ ਦੇ ਕਮਿਸ਼ਨਰ ਵੱਲੋਂ ਵੀ ਗਮਾਡਾ ਨੂੰ ਕਈ ਵਾਰ ਪੱਤਰ ਲਿਖੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਸੀਵਰੇਜ ਕੁਨੈਕਸ਼ਨ ਨਾ ਹੋਣ ਕਾਰਨ ਸੀਵਰੇਜ ਲਾਈਨਾਂ ਦੀ ਸਫ਼ਾਈ ਲਈ ਨਿਗ਼ਮ ਨੂੰ ਲੱਖਾਂ ਦਾ ਖਰਚਾ ਵੀ ਕਰਨਾ ਪੈ ਰਿਹਾ ਹੈ।

ਸ੍ਰੀ ਬੇਦੀ ਨੇ ਕਿਹਾ ਕਿ ਬਰਸਾਤਾਂ ਵਿਚ ਸੜਕ ਤੇ ਆਉਂਦੇ ਸੀਵਰੇਜ ਕਾਰਨ ਬਿਮਾਰੀਆਂ ਫੈਲਣ ਦਾ ਵੀ ਡਰ ਹੈ। ਉਨ੍ਹਾਂ ਕਿਹਾ ਕਿ ਉਹ ਹੁਣ ਇਸ ਮਾਮਲੇ ਲਈ ਆਰ-ਪਾਰ ਦੀ ਲੜਾਈ ਲੜਨਗੇ ਅਤੇ ਚਾਰ ਸਾਲਾਂ ਤੋਂ ਕੁਨੈਕਸ਼ਨ ਜੁੜਨ ਦੀ ਉਡੀਕ ਕਰ ਰਹੇ ਦੁਕਾਨਦਾਰਾਂ ਅਤੇ ਸਥਾਨਿਕ ਵਾਸੀਆਂ ਨੂੰ ਨਾਲ ਲੈ ਕੇ ਉਹ ਕਾਨੂੰਨੀ ਲੜਾਈ ਦੇ ਨਾਲ ਨਾਲ ਸੰਘਰਸ਼ ਵੀ ਵਿੱਢਣਗੇ। ਇਸ ਮੌਕੇ ਉਨ੍ਹਾਂ ਨਾਲ ਗੁਰਮੀਤ ਸਿੰਘ ਸਿਆਣ ਵੀ ਹਾਜ਼ਰ ਸਨ।

 

 

 

Advertisement