ਖੇਤਰੀ ਪ੍ਰਤੀਨਿਧ
ਐੱਸ.ਏ.ਐੱਸ. ਨਗਰ(ਮੁਹਾਲੀ), 6 ਮਈ
ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ ਕੀਤੀ। ਸ੍ਰੀ ਬੇਦੀ ਨੇ ਕਿਹਾ ਕਿ ਵਿਜੈਇੰਦਰ ਸਿੰਗਲਾ ਦੀ ਭਾਰੀ ਬਹੁਮਤ ਨਾਲ ਜਿੱਤ ਲਈ ਹਰੇਕ ਕਾਂਗਰਸੀ ਵਰਕਰ ਪੂਰੀ ਤਨਦੇਹੀ ਨਾਲ ਜੁਟਿਆ ਹੋਇਆ ਹੈ ਅਤੇ ਇਸ ਗਰਮੀ ਦੇ ਮੌਸਮ ਵਿੱਚ ਵੀ ਕਾਂਗਰਸ ਵੱਲੋਂ ਦਿੱਤੀਆਂ ਗਾਰੰਟੀਆਂ ਨੂੰ ਘਰ-ਘਰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਦਾ ਹਰੇਕ ਕਾਂਗਰਸੀ ਚੱਟਾਨ ਵਾਂਗ ਵਿਜੈਇੰਦਰ ਸਿੰਗਲਾ ਨਾਲ ਖੜ੍ਹਾ ਹੈ।