Dera Bassi ਵਿੱਚ ਕਾਮਿਆਂ ਦੀ ਬਹਾਲੀ ਲਈ ਸੰਘਰਸ਼ ਦਾ ਐਲਾਨ
ਪੰਜਾਬ ਏਟਕ ਦੇ ਉਪ ਪ੍ਰਧਾਨ ਵਿਨੋਦ ਚੁੱਘ ਅਤੇ ਹੋਰ ਕਿਸਾਨ ਯੂਨੀਅਨ ਆਗੂਆਂ ਵੱਲੋਂ ਇੱਥੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼...
Advertisement
ਪੰਜਾਬ ਏਟਕ ਦੇ ਉਪ ਪ੍ਰਧਾਨ ਵਿਨੋਦ ਚੁੱਘ ਅਤੇ ਹੋਰ ਕਿਸਾਨ ਯੂਨੀਅਨ ਆਗੂਆਂ ਵੱਲੋਂ ਇੱਥੇ ਮੀਟਿੰਗ ਕੀਤੀ ਗਈ। ਇਸ ਦੌਰਾਨ ਸ੍ਰੀ ਸੁਖਮਨੀ ਇੰਟਰਨੈਸ਼ਨਲ ਸਕੂਲ ਡੇਰਾਬੱਸੀ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਨੌਕਰੀ ਤੋਂ ਕੱਢੇ ਗਏ ਕਰਮਚਾਰੀਆਂ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਤੇਜ਼ ਕਰਨ ਲਈ ਫੈਸਲੇ ਲਏ ਗਏ। ਆਗੂਆਂ ਨੇ ਐਲਾਨ ਕੀਤਾ ਕਿ 22 ਮਈ ਨੂੰ ਸਵੇਰੇ 11 ਵਜੇ ਸ੍ਰੀ ਸੁਖਮਨੀ ਇੰਟਰਨੈਸ਼ਨਲ ਕਾਲਜ ਕੈਂਪਸ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ। ਮੀਟਿੰਗ ਮਨਪ੍ਰੀਤ ਸਿੰਘ ਅਮਲਾਲਾ (ਸੂਬਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ), ਜਗਤਾਰ ਸਿੰਘ ਝਰਮੜੀ (ਜਨਰਲ ਸਕੱਤਰ ਜ਼ਿਲ੍ਹਾ ਮੁਹਾਲੀ ਬੀਕੇਯੂ. ਲੱਖੋਵਾਲ), ਐਡਵੋਕੇਟ ਜਸਪਾਲ ਸਿੰਘ ਦੱਪਰ ਆਦਿ ਸ਼ਾਮਲ ਹੋਏ। ਆਗੂਆਂ ਨੇ ਦੱਸਿਆ ਕਿ ਸੰਘਰਸ਼ ਮੋਰਚੇ ਵੱਲੋਂ ਪਹਿਲਾਂ 5 ਮਈ ਨੂੰ ‘ਜਾਗੋ’ ਕੱਢਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ, ਜਿਸ ਨੂੰ ਹਾਲ ਦੀ ਘੜੀ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਦੀ ਮੰਗ ਕੀਤੀ।
Advertisement
Advertisement
×

