ਡੇਰਾਬੱਸੀ (ਹਰਜੀਤ ਸਿੰਘ): ਇਥੋਂ ਦੀ ਨਗਰ ਕੌਂਸਲ ਵਿੱਚ ਪੈਂਦੇ ਪਿੰਡ ਸੈਦਪੁਰਾ ਵਿਖੇ 18 ਕਰੋਨਾ ਮਰੀਜ਼ ਸਾਹਮਣੇ ਆਏ ਹਨ। ਪ੍ਰਸ਼ਾਸਨ ਵੱਲੋਂ ਪਿੰਡ ਨੂੰ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਪਿੰਡ ਸੈਦਪੁਰਾ ਨੂੰ ਚਾਰੇ ਪਾਸਿਉਂ ਸੀਲ ਕਰਕੇ ਪੁਲੀਸ ਤਾਇਨਾਤ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੀ ਐਸਐਮਓ ਡਾ. ਸੰਗੀਤਾ ਜੈਨ ਨੇ ਦੱਸਿਆ ਕਿ ਪਾਜ਼ੇਟਿਵ ਆਏ ਮਰੀਜ਼ਾਂ ਨੂੰ ਘਰਾਂ ਵਿੱਚ ਹੀ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਬਾਰਿਕਪੁਰ ਅਧੀਨ ਪੈਂਦੇ ਪਿੰਡ ਮੀਰਪੁਰ ਵਿੱਚ ਵੀ ਅੱਜ 18 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਇਸ ਪਿੰਡ ਨੂੰ ਵੀ ਕੰਟੇਨਮੈਂਟ ਜ਼ੋਨ ਐਲਾਨਦੇ ਹੋਏ ਪ੍ਰਭਾਵਿਤ ਖੇਤਰ ਨੂੰ ਸੀਲ ਕਰ ਦਿੱਤਾ ਹੈ।