ਡੇਰਾਬੱਸੀ: ਨੌਜਵਾਨ ਦੀ ਤਲਾਸ਼ੀ ਲੈਣ ਵੇਲੇ ਗੋਲੀ ਚਲਾਉਣ ਵਾਲਾ ਚੌਕੀ ਇੰਚਾਰਜ ਮੁਅੱਤਲ, ਕੇਸ ਦਰਜ : The Tribune India

ਡੇਰਾਬੱਸੀ: ਨੌਜਵਾਨ ਦੀ ਤਲਾਸ਼ੀ ਲੈਣ ਵੇਲੇ ਗੋਲੀ ਚਲਾਉਣ ਵਾਲਾ ਚੌਕੀ ਇੰਚਾਰਜ ਮੁਅੱਤਲ, ਕੇਸ ਦਰਜ

ਮੌਕੇ ’ਤੇ ਮੌਜੂਦ ਤਿੰਨ ਹੋਰ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ

ਡੇਰਾਬੱਸੀ: ਨੌਜਵਾਨ ਦੀ ਤਲਾਸ਼ੀ ਲੈਣ ਵੇਲੇ ਗੋਲੀ ਚਲਾਉਣ ਵਾਲਾ ਚੌਕੀ ਇੰਚਾਰਜ ਮੁਅੱਤਲ, ਕੇਸ ਦਰਜ

ਨੌਜਵਾਨ ਦੇ ਬਿਆਨ ਲੈਂਦੀ ਹੋਈ ਪੁਲੀਸ। ਫੋਟੋ: ਰੂਬਲ

ਹਰਜੀਤ ਸਿੰਘ

ਡੇਰਾਬੱਸੀ, 28 ਜੂਨ

ਇਥੋਂ ਦੀ ਹੈਬਤਪੁਰ ਰੋਡ ’ਤੇ ਨੌਜਵਾਨ ਦੀ ਤਲਾਸ਼ੀ ਲੈਣ ਦੌਰਾਨ ਹੋਈ ਤਕਰਾਰ ਵੇਲੇ ਗੋਲੀ ਚਲਾਉਣ ਦੇ ਮਾਮਲੇ ਵਿੱਚ ਜ਼ਿਲ੍ਹਾ ਪੁਲੀਸ ਮੁਖੀ ਵਿਵੇਕਸ਼ੀਲ ਸੋਨੀ ਵੱਲੋਂ ਮੁਬਾਰਕਪੁਰ ਚੌਕੀ ਇੰਚਾਰਜ ਏਐੱਆਈ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਕੇ ਪੁਲੀਸ ਲਾਈਨ ਭੇਜ ਦਿੱਤਾ ਹੈ। ਡੀਐੱਸਪੀ ਡੇਰਾਬੱਸੀ ਗੁਰਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਜਾਂਚ ਲਈ ਤਿੰਨ ਮੈਂਬਰੀ ਟੀਮ ਕਾਇਮ ਕਰ ਦਿੱਤੀ ਹੈ, ਜੋ 30 ਜੂਨ ਤੱਕ ਆਪਣੀ ਰਿਪੋਰਟ ਦੇਵੇਗੀ। ਇਸ ਸਿਟ ਦੀ ਅਗਵਾਈ ਜ਼ਿਲ੍ਹਾ ਮੁਹਾਲੀ ਦੇ ਐੱਸਪੀ ਹੈਡਕੁਆਰਟਰ ਕਰਨਗੇ। ਟੀਮ ਵਿੱਚ ਡੀਐੱਸਪੀ ਡੇਰਾਬੱਸੀ ਅਤੇ ਡੀਐੱਸਪੀ ਮੁਲਾਂਪੁਰ ਸ਼ਾਮਲ ਹਨ। ਇਸ ਦੌਰਾਨ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਮੁਬਾਰਕਪੁਰ ਪੁਲੀਸ ਚੌਕੀ ਦੇ ਇੰਚਾਰਜ ਏਐੱਸਆਈ ਬਲਵਿੰਦਰ ਸਿੰਘ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਐੱਸਐੱਸਪੀ ਨੇ ਮੌਕੇ 'ਤੇ ਮੌਜੂਦ ਤਿੰਨ ਹੋਰ ਪੁਲੀਸ ਮੁਲਾਜ਼ਮਾਂ ਨੂੰ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਥਾਣਾ ਡੇਰਾਬੱਸੀ ਵਿਖੇ ਆਈਪੀਸੀ ਦੀਆਂ ਧਾਰਾਵਾਂ 324, 354, 336 ਅਤੇ 509 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਲੰਘੇ ਦਿਨੀਂ ਚੌਕੀ ਇੰਚਾਰਜ ਬਲਵਿੰਦਰ ਸਿੰਘ ਸਰਕਾਰੀ ਗੱਡੀ ’ਚ ਗਸ਼ਤ ਕਰ ਰਹੇ ਸੀ, ਜਿਸ ਦੌਰਾਨ ਹੈਬਤਪੁਰ ਰੋਡ ’ਤੇ ਗੁਲਮੋਹਰ ਸਿਟੀ ਕੋਲ ਬੈਗ ਲਈ ਕੁੜੀ-ਮੁੰਡਾ ਖੜੇ ਸੀ। ਇੰਚਾਰਜ ਨੇ ਉਨ੍ਹਾਂ ਨੂੰ ਤਲਾਸ਼ੀ ਲੈਣ ਦੀ ਗੱਲ ਆਖੀ ਤਾਂ ਤਕਰਾਰ ਹੋ ਗਈ। ਵਿਵਾਦ ਐਨਾ ਵਧ ਗਿਆ ਕਿ ਨੌਜਵਾਨ ਨੇੜੇ ਸੁਸਾਇਟੀ ਤੋਂ ਨਾਲ ਖੜੀ ਕੁੜੀ ਦੇ ਭਰਾ ਨੂੰ ਲੈ ਕੇ ਆ ਗਿਆ, ਜਿਨ੍ਹਾਂ ਵੱਲੋਂ ਆਉਂਦੇ ਹੀ ਚੌਕੀ ਇੰਚਾਰਜ ’ਤੇ ਕਥਿਤ ਤੌਰ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਇੰਚਾਰਜ ਨੇ ਗੋਲੀ ਚਲਾ ਦਿੱਤੀ, ਜੋ ਉਥੇ ਖੜੀ ਕੁੜੀ ਦੇ ਭਰਾ ਦੇ ਖੱਬੇ ਪੱਟ ’ਤੇ ਲੱਗੀ। ਇਸ ਮਗਰੋਂ ਰੋਹ ਵਿੱਚ ਆਏ ਪਰਿਵਾਰ ਨੇ ਪੁਲੀਸ ਦੀ ਗੱਡੀ ਭੰਨ੍ਹ ਦਿੱਤੀ ਅਤੇ ਪੁਲੀਸ ਮੁਲਾਜ਼ਮ ਦੀ ਕਥਿਤ ਕੁੱਟਮਾਰ ਕੀਤੀ। ਜ਼ਖ਼ਮੀ ਦਾ ਪੀਜੀਆਈ ਚੰਡੀਗੜ੍ਹ ਤੋਂ ਇਲਾਜ ਕਰਵਾਇਆ ਗਿਆ, ਜਿਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਵਿਚਾਲੇ ਸ਼ਬਦੀ ਜੰਗ ਭਖੀ

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਭਗਵੰਤ ਮਾਨ ਨੂੰ ਸੰਵਿਧਾਨ ਦੀਆਂ ਧਾਰਾ...

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਪੰਜਾਬ ਦੇ ਰਾਜਪਾਲ ਪੁਰੋਹਿਤ ਸੂਬੇ ਵਿੱਚ ‘ਅਪਰੇਸ਼ਨ ਲੋਟਸ’ ਨੂੰ ਲਾਗੂ ਕਰਨ ਲਈ ਭਾਜਪਾ ਦੇ ਇਸ਼ਾਰੇ ’ਤੇ ਕੰਮ ਕਰ ਰਹੇ: ‘ਆਪ’

ਕੈਬਨਿਟ ਮੰਤਰੀ ਅਮਨ ਅਰੋੜਾ ਨੇ ‘ਆਪ’ ਸਰਕਾਰ ਵਿਰੁੱਧ ਸਾਜ਼ਿਸ਼ ਰਚਣ ਦੇ ਦ...

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਖਰਾਬ ਮੌਸਮ ਕਾਰਨ ਪ੍ਰਧਾਨ ਮੰਤਰੀ ਦਾ ਮੰਡੀ ਦੌਰਾ ਰੱਦ

ਭਾਜਪਾ ਯੂਥ ਵਰਕਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੀਤਾ ਸੰਬੋਧਨ

ਸ਼ਹਿਰ

View All