Derabassi Auto Accident: ਭਾਂਖਰਪੁਰ ਫਲਾਈਓਵਰ ਨੇੜੇ ਓਵਰਟੇਕ ਕਰਦਿਆਂ ਆਟੋ ਪਲਟਿਆ; ਚਾਲਕ ਗੰਭੀਰ ਜ਼ਖ਼ਮੀ
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਪਿੰਡ ਭਾਂਖਰਪੁਰ ਦੇ ਫਲਾਈਓਵਰ ਨੇੜੇ ਅੱਗੇ ਜਾ ਰਹੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਆਟੋ ਬੇਕਾਬੂ ਹੋ ਕੇ ਪਲਟ ਗਿਆ। ਹਾਦਸੇ ਵਿੱਚ ਆਟੋ ਚਾਲਕ ਸਮੇਤ ਦੋ ਮਹਿਲਾ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸੜਕ ਸੁਰੱਖਿਆ...
ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਪਿੰਡ ਭਾਂਖਰਪੁਰ ਦੇ ਫਲਾਈਓਵਰ ਨੇੜੇ ਅੱਗੇ ਜਾ ਰਹੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਦੌਰਾਨ ਇੱਕ ਆਟੋ ਬੇਕਾਬੂ ਹੋ ਕੇ ਪਲਟ ਗਿਆ। ਹਾਦਸੇ ਵਿੱਚ ਆਟੋ ਚਾਲਕ ਸਮੇਤ ਦੋ ਮਹਿਲਾ ਸਵਾਰੀਆਂ ਜ਼ਖ਼ਮੀ ਹੋ ਗਈਆਂ। ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਡੇਰਾਬਸੀ ਪਹੁੰਚਾਇਆ।
ਸੜਕ ਸੁਰੱਖਿਆ ਫੋਰਸ ਦੇ ਕਾਂਸਟੇਬਲ ਰਾਜਬੀਰ ਸਿੰਘ ਨੇ ਦੱਸਿਆ ਕਿ ਆਟੋ ਡੇਰਾਬਸੀ ਤੋਂ ਚੰਡੀਗੜ੍ਹ ਵੱਲ ਜਾ ਰਿਹਾ ਸੀ। ਭਾਂਖਰਪੁਰ ਫਲਾਈਓਵਰ ਨੇੜੇ ਚਾਲਕ ਨੇ ਅੱਗੇ ਜਾ ਰਹੇ ਵਾਹਨ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਆਟੋ ਬੇਕਾਬੂ ਹੋ ਕੇ ਸੜਕ ’ਤੇ ਪਲਟ ਗਿਆ। ਹਾਦਸੇ ਵਿੱਚ ਆਟੋ ਚਾਲਕ ਗੁਰਜੀਤ ਸਿੰਘ ਪੁੱਤਰ ਕੇਹਰ ਸਿੰਘ ਵਾਸੀ ਇਬਰਾਹਿਮਪੁਰ ਅਤੇ ਆਟੋ ਵਿੱਚ ਸਵਾਰ ਦੋ ਮਹਿਲਾਵਾਂ ਜ਼ਖ਼ਮੀ ਹੋ ਗਈਆਂ।
ਹਸਪਤਾਲ ਵਿੱਚ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਮਗਰੋਂ ਛੁੱਟੀ ਦੇ ਦਿੱਤੀ। ਉੱਧਰ, ਆਟੋ ਚਾਲਕ ਗੁਰਜੀਤ ਸਿੰਘ ਦੇ ਗੰਭੀਰ ਸੱਟਾਂ ਲੱਗਣ ਕਾਰਨ ਮੁੱਢਲੇ ਇਲਾਜ ਮਗਰੋਂ ਉਸ ਨੂੰ ਚੰਡੀਗੜ੍ਹ ਦੇ ਸੈਕਟਰ-32 ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲੀਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

