ਹਲਕੇ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਦੀਵਾਲੀ ਤੋਂ ਪਹਿਲਾਂ ਹਲਕਾ ਵਾਸੀਆਂ ਨੂੰ ਦੋ ਨਵੀਆਂ ਅੱਗ ਬੁਝਾਊ ਗੱਡੀਆਂ ਸਮਰਪਿਤ ਕੀਤੀਆਂ। ਉਨ੍ਹਾਂ ਕਿਹਾ ਕਿ ਇਹ ਸੌਗਾਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਦਿੱਤੀ ਗਈ ਹੈ, ਜੋ ਹਲਕੇ ਦੀ ਕੁਦਰਤੀ ਆਫਤਾਂ ਤੋਂ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰੇਗੀ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਪਾਰਟੀ ਬਲਾਕ ਪ੍ਰਧਾਨ, ਕੌਂਸਲਰ ਅਤੇ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਸੀ।ਵਿਧਾਇਕ ਨੇ ਦੱਸਿਆ ਕਿ ਪਹਿਲਾਂ ਡੇਰਾਬੱਸੀ ਹਲਕੇ ਵਿੱਚ ਕੁੱਲ 8 ਫਾਇਰ ਬ੍ਰਿਗੇਡ ਗੱਡੀਆਂ ਸਨ। ਹੁਣ ਦੋ ਨਵੀਆਂ ਗੱਡੀਆਂ ਦੇ ਆਉਣ ਨਾਲ ਇਹ ਗਿਣਤੀ 10 ਹੋ ਗਈ ਹੈ, ਜਿਨ੍ਹਾਂ ਵਿੱਚੋਂ 1 ਗੱਡੀ ਡੇਰਾਬੱਸੀ ਅਤੇ 1 ਜ਼ੀਰਕਪੁਰ ਲਈ ਸਮਰਪਿਤ ਕੀਤੀ ਗਈ ਹੈ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ, ਸਹਾਇਕ ਮੰਡਲ ਫਾਇਰ ਅਫ਼ਸਰ ਅਮਰਿੰਦਰ ਪਾਲ ਸਿੰਘ ਸੰਧੂ, ਸਬ ਫਾਇਰ ਅਫ਼ਸਰ ਜਸਵੰਤ ਸਿੰਘ, ਮਹਿੰਦਰ ਸਿੰਘ, ਬਲਜੀਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।