ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 7 ਫਰਵਰੀ
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਚੰਡੀਗੜ੍ਹ ਭਾਜਪਾ ਵੱਲੋਂ ਕੇਂਦਰੀ ਬਜਟ ’ਤੇ ਵਿਚਾਰ ਚਰਚਾ ਲਈ ਸੈਕਟਰ-37 ਸਥਿਤ ਲਾਅ ਭਵਨ ’ਚ ਬੁੱਧੀਜੀਵੀ ਸੰਮੇਲਨ ਕਰਵਾਇਆ ਗਿਆ। ਇਸ ਮੌਕੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਕੇਂਦਰੀ ਬਜਟ ਨੂੰ ਆਤਮ ਨਿਰਭਰ ਭਾਰਤ ਦਾ ਦਸਤਾਵੇਜ਼ ਦੱਸਿਆ ਹੈ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਅਰੁਣ ਸੂਦ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ। ਇਸ ਮੌਕੇ ਸੰਜੇ ਟੰਡਨ, ਮੇਅਰ ਸਰਬਜੀਤ ਕੌਰ ਢਿੱਲੋਂ, ਰਾਮਵੀਰ ਭੱਟੀ, ਚੰਦਰਸ਼ੇਖਰ ਤੇ ਹੋਰ ਹਾਜ਼ਰ ਸਨ।