DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Development Works: ਓ ਕੇ ਨੇ ਦੋ ਸੜਕਾਂ ਦਾ ਕੰਮ ਸ਼ੁਰੂ ਕਰਵਾਇਆ

ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਨੇ ਅਹੁਦਾ ਸੰਭਾਲਦਿਆਂ ਹੀ ਸ਼ਹਿਰ ਵਿੱਚ ਵਿਕਾਸ ਕਾਰਜਾਂ ਦਾ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਅੱਜ ਦੋ ਵੱਖ ਵੱਖ ਵਾਰਡਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਪਹਿਲਾ ਸਮਾਗਮ ਸਥਾਨਕ ਵਾਰਡ ਨੰਬਰ 8 ਵਿੱਚ ਕਰੀਬ...

  • fb
  • twitter
  • whatsapp
  • whatsapp
featured-img featured-img
ਵਾਰਡ ਨੰਬਰ 8 ’ਚ ਬੱਚੀਆਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਦੀਆਂ ਹੋਈਆਂ।
Advertisement

ਨਗਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ ਕੇ ਨੇ ਅਹੁਦਾ ਸੰਭਾਲਦਿਆਂ ਹੀ ਸ਼ਹਿਰ ਵਿੱਚ ਵਿਕਾਸ ਕਾਰਜਾਂ ਦਾ ਆਗਾਜ਼ ਕਰ ਦਿੱਤਾ ਹੈ। ਉਨ੍ਹਾਂ ਅੱਜ ਦੋ ਵੱਖ ਵੱਖ ਵਾਰਡਾਂ ਵਿੱਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਪਹਿਲਾ ਸਮਾਗਮ ਸਥਾਨਕ ਵਾਰਡ ਨੰਬਰ 8 ਵਿੱਚ ਕਰੀਬ 19 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ’ਤੇ ਇੰਟਰਲੌਕ ਟਾਈਲਾਂ ਦਾ ਕੰਮ ਸ਼ੁਰੂ ਕਰਵਾਇਆ। ਇਸ ਮੌਕੇ ਡਾ. ਅਸ਼ਵਨੀ ਸ਼ਰਮਾ, ਹੈਪੀ ਧੀਮਾਨ, ਰਮਾਕਾਂਤ ਕਾਲੀਆ, ਨੰਦੀ ਪਾਲ ਬਾਂਸਲ, ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ ਅਤੇ ਕੌਂਸਲਰ ਜੀਤਾ ਆਦਿ ਹਾਜ਼ਰ ਸਨ। ਵਾਰਡ ਦੇ ਕੌਂਸਲਰ ਪਰਦੀਪ ਰੂੜਾ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਨੰਨ੍ਹੀਆਂ ਬੱਚੀਆਂ ਨੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

ਦੂਜਾ ਸਮਾਗਮ ਪਿੰਡ ਪਡਿਆਲਾ ਵਿੱਚ ਹੋਇਆ। ਕੌਂਸਲਰ ਨੀਰਜ ਰਾਣਾ ਦੀ ਅਗਵਾਈ ਵਿੱਚ ਹੋਏ ਸਮਾਗਮ ਦੌਰਾਨ ਪਿੰਡ ਪਡਿਆਲਾ ਨੂੰ ਗੁਰਦੁਆਰਾ ਝੰਡਾ ਸਾਹਿਬ ਅਤੇ ਕੌਮੀ ਮਾਰਗ ਨਾਲ ਜੋੜਨ ਵਾਲੀ ਸੜਕ ’ਤੇ ਇੰਟਰਲੌਕ ਟਾਈਲਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਕੌਂਸਲ ਪ੍ਰਧਾਨ ਨੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਹਰਦੇਵ ਸਿੰਘ ਪਡਿਆਲਾ, ਅਨਿਲ ਕੁਮਾਰ ਅਤੇ ਹੋਰ ਵੀ ਹਾਜ਼ਰ ਸਨ।

Advertisement

Advertisement
Advertisement
×