ਐਸ.ਏ.ਐਸ. ਨਗਰ (ਮੁਹਾਲੀ): ਇਥੇ ਸ੍ਰੀ ਬ੍ਰਾਹਮਣ ਸਭਾ ਮੁਹਾਲੀ ਵੱਲੋਂ ਐਤਵਾਰ ਨੂੰ ਹਫ਼ਤਾ ਭਰ ਚੱਲਣ ਵਾਲੇ ਸ੍ਰੀਮਦ ਭਾਗਵਤ ਕਥਾ ਗਿਆਨ ਯੱਗ ਸ਼ੁਰੂ ਹੋ ਗਿਆ। ਇਸ ਸਬੰਧੀ ਇੱਥੋਂ ਦੇ ਸਿਟੀ ਪਾਰਕ ਸੈਕਟਰ-68 ਤੋਂ ਸ੍ਰੀ ਦੁਰਗਾ ਮਾਤਾ ਮੰਦਰ ਤੱਕ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ। ਪੂਰੇ ਇਲਾਕੇ ਦੀ ਪਰਿਕਰਮਾ ਕਰਦੀ ਹੋਈ ਇਹ ਵਿਸ਼ੇਸ਼ ਯਾਤਰਾ ਮੰਦਰ ਦੇ ਦਰਸ਼ਨ ਕਰਕੇ ਸਮਾਪਤ ਹੋਈ। ਸ਼ਾਮ ਨੂੰ ਕਥਾ ਸ਼ੁਰੂ ਹੋਈ। ਜਿਸ ਵਿੱਚ ਪ੍ਰਸਿੱਧ ਕਥਾਵਾਚਕ ਆਚਾਰੀਆ ਸ੍ਰੀ ਇੰਦਰਮਣੀ ਨੇ ਆਪਣੇ ਪ੍ਰਵਚਨਾਂ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਰੂਪਨਗਰ ਰੇਂਜ ਦੇ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਵਿਸ਼ੇਸ਼ ਮਹਿਮਾਨ ਸਨ। -ਪੱਤਰ ਪ੍ਰੇਰਕ