ਪੱਤਰ ਪ੍ਰੇਰਕ
ਬਨੂੜ, 22 ਸਤੰਬਰ
ਪੰਜਾਬ ਸਰਕਾਰ ਵੱਲੋਂ ਕਰਾਈਆਂ ਖੇਡਾਂ ਵਤਨ ਪੰਜਾਬ ਦੀਆਂ-2022 ਤਹਿਤ ਸਰਕਾਰੀ ਹਾਈ ਸਕੂਲ ਧਰਮਗੜ੍ਹ ਦੀ ਅੰਡਰ-14 ਨੈਸ਼ਨਲ ਸਟਾਈਲ ਕਬੱਡੀ (ਲੜਕੇ) ਵਿੱਚ ਮੁਹਾਲੀ ਜ਼ਿਲ੍ਹੇ ਵਿੱਚੋਂ ਦੂਜੇ ਸਥਾਨ ਤੇ ਰਹੀ। ਇਸ ਟੂਰਨਾਮੈਂਟ ਵਿੱਚ ਬਲਾਕਾਂ ਵਿੱਚੋਂ ਜੇਤੂ ਰਹੀਆਂ 16 ਟੀਮਾਂ ਨੇ ਭਾਗ ਲਿਆ। ਫਾਈਨਲ ਮੈਚ ਵਿੱਚ ਸਰਕਾਰੀ ਹਾਈ ਸਕੂਲ ਫੇਜ਼-7 ਤੇ ਸਰਕਾਰੀ ਹਾਈ ਸਕੂਲ ਧਰਮਗੜ੍ਹ ਵਿਚਕਾਰ ਹੋਇਆ। ਇਸ ਮੈਚ ਵਿੱਚ ਫੇਜ਼-7 ਨੇ ਮੈਚ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਧਰਮਗੜ੍ਹ ਦੀ ਟੀਮ ਦੂਜੇ ਸਥਾਨ ਤੇ ਰਹੀ। ਧਰਮਗੜ੍ਹ ਸਕੂਲ ਦੀ ਮੁੱਖ ਅਧਿਆਪਿਕਾ ਸ਼ੀਨਮ ਤੇ ਸਮੂਹ ਸਕੂਲ ਸਟਾਫ ਨੇ ਜੇਤੂ ਟੀਮ ਦਾ ਸਵਾਗਤ ਕੀਤਾ। ਇਵੇਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਕਪੁਰ ਦੀ ਅੰਡਰ-21 ਲੜਕੇ ਸਰਕਲ ਸਟਾਈਲ ਕਬੱਡੀ ਅਤੇ ਲੜਕੀਆਂ ਦੀ ਨੈਸ਼ਨਲ ਸਟਾਈਲ ਕਬੱਡੀ ਦੀਆਂ ਟੀਮਾਂ ਬਲਾਕ ਵਿੱਚੋਂ ਪਹਿਲੇ ਸਥਾਨ ’ਤੇ ਰਹੀਆਂ।