ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਧਰਮ ਬਚਾਓ ਯਾਤਰਾ’

ਗੁਰੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ
Advertisement

ਬੀਐੱਸ ਚਾਨਾ/ਡਾ. ਹਿਮਾਂਸ਼ੂ ਸੂਦ

ਸ੍ਰੀ ਆਨੰਦਪੁਰ ਸਾਹਿਬ/ਫ਼ਤਹਿਗੜ੍ਹ ਸਾਹਿਬ, 12 ਜਲਾਈ

Advertisement

ਗੁਰਦੁਆਰਾ ਗੁਰੂ ਕਾ ਮਹਿਲ ਭੋਰਾ ਸਾਹਿਬ ਤੋਂ ਸ਼ੁਰੂ ਹੋਈ ‘ਧਰਮ ਬਚਾਓ ਯਾਤਰਾ’ ਵਿੱਚ ਪੰਜਾਬ ਦੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਯਾਤਰਾ ਦਾ ਸੰਤ ਦਲਵਾਰਾ ਸਿੰਘ ਗੁਰਦੁਆਰਾ ਰੋਹੀਸਰ ਸਾਹਿਬ ਵਾਲਿਆਂ ਦੀ ਅਗਵਾਈ ਵਿੱਚ ਸਵਾਗਤ ਕੀਤਾ ਗਿਆ। ਬਾਬਾ ਦਲਵਾਰਾ ਸਿੰਘ ਅਤੇ ਜਥੇਦਾਰ ਜਗਜੀਤ ਸਿੰਘ ਗੁਰੁਦਆਰਾ ਕ੍ਰਿਪਾਸਰ ਸਾਹਿਬ ਦਾ ਧਾਰਮਿਕ, ਸਮਾਜਿਕ ਅਤੇ ਰਾਜਸੀ ਜਥੇਬੰਦੀਆਂ ਨੇ ਸਿਰਪਾਓ ਦੇ ਕੇ ਸਨਮਾਨ ਕੀਤਾ। ਅਤੇ ਇਸ ਕਾਰਜ ਦੀ ਸਲਾਘਾ ਕੀਤੀ। ਗੌਰਤਲਬ ਹੈ ਕਿ 11 ਜੁਲਾਈ 1675 ਨੂੰ ਸਿੱਖਾਂ ਦੇ ਨੌਵੇਂ ਗੁਰੂ ਤੇਗ ਬਹਾਦਰ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਦੇ ਚਾਂਦਨੀ ਚੌਕ ਵਿਖੇ ਸ਼ਹਾਦਤ ਦੇਣ ਲਈ ਰਵਾਨਾ ਹੋਏ ਸਨ। ਇਹ ਯਾਤਰਾ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਗੁਰੂ ਕਾ ਤਾਲ ਆਗਰਾ ਵਿਖੇ ਪੁੱਜੇਗੀ ਤੇ ਉਪਰੰਤ ਦਿੱਲੀ ਦੇ ਚਾਂਦਨੀ ਚੌਕ ਵਿਖੇ ਪੁੱਜ ਕੇ 14 ਜੁਲਾਈ ਨੂੰ ਸਮਾਪਤ ਹੋਵੇਗੀ। ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਅੰਦਰ ਹੋ ਰਹੇ ਧਰਮ ਪਰਿਵਰਤਨ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ। ਇਸ ਉਪਰੰਤ ਰਾਜਪਾਲ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਸਾਬਕਾ ਪੁਲੀਸ ਅਧਿਕਾਰੀ ਰਣਬੀਰ ਸਿੰਘ ਖੱਟੜਾ, ਸੰਤ ਸਰਬਜੋਤ ਸਿੰਘ ਬੇਦੀ ਊਨਾ ਸਾਹਿਬ ਵਾਲੇ, ਆੜ੍ਹਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਭਾਜਪਾ ਯੂਵਾ ਮੋਰਚੇ ਦੇ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਬਰ ਐਡਵੋਕੇਟ ਸੁਖਵਿੰਦਰ ਸਿੰਘ ਸੁੱਖੀ, ਸਮਾਜ ਸੇਵੀ ਡਾ. ਰਘਬੀਰ ਸ਼ੁਕਲਾ, ਭਾਜਪਾ ਦੇ ਸੂਬਾਈ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ, ਜਤਿੰਦਰ ਸਿੰਘ ਅਠਵਾਲ, ਪਰਮਿੰਦਰ ਸ਼ਰਮਾ, ਮੁਕੇਸ਼ ਨੱਢਾ ਤੇ ਰਤਨ ਧਨੇੜਾ ਹਾਜ਼ਰ ਸਨ।

Advertisement