ਦੀਦਾਰ ਸਿੰਘ ਖਾਦੀ ਤੇ ਪੇਂਡੂ ਉਦਯੋਗ ਬੋਰਡ ਦੇ ਚੇਅਰਮੈਨ ਨਿਯੁਕਤ
ਯੂ ਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਪਿੰਡਾਂ ਨਾਲ ਸਬੰਧਤ ਦੀਦਾਰ ਸਿੰਘ ਨੂੰ ਯੂ ਟੀ ਖਾਦੀ ਤੇ ਪੇਂਡੂ ਉਦਯੋਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ਦੇ ਸਕੱਤਰ (ਉਦਯੋਗ) ਨਿਸ਼ਾਂਤ ਕੁਮਾਰ ਯਾਦਵ ਵੱਲੋਂ ਕੀਤਾ ਗਿਆ। ਵਿਭਾਗ ਦੇ ਸਕੱਤਰ ਵੱਲੋਂ...
Advertisement
ਯੂ ਟੀ ਪ੍ਰਸ਼ਾਸਨ ਨੇ ਚੰਡੀਗੜ੍ਹ ਦੇ ਪਿੰਡਾਂ ਨਾਲ ਸਬੰਧਤ ਦੀਦਾਰ ਸਿੰਘ ਨੂੰ ਯੂ ਟੀ ਖਾਦੀ ਤੇ ਪੇਂਡੂ ਉਦਯੋਗ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਹ ਐਲਾਨ ਚੰਡੀਗੜ੍ਹ ਦੇ ਸਕੱਤਰ (ਉਦਯੋਗ) ਨਿਸ਼ਾਂਤ ਕੁਮਾਰ ਯਾਦਵ ਵੱਲੋਂ ਕੀਤਾ ਗਿਆ। ਵਿਭਾਗ ਦੇ ਸਕੱਤਰ ਵੱਲੋਂ ਬੋਰਡ ਵਿੱਚ ਪਵਨ ਕੁਮਾਰ ਸ਼ਰਮਾ, ਬਲਵਿੰਦਰ ਸ਼ਰਮਾ, ਬਲਜੀਤ ਸਿੰਘ ਸਿੱਧੂ, ਸਿਧਾਰਥ ਸ਼ੰਕਰ ਸ਼ਰਮਾ, ਕੁਲਬੀਰ ਸਿੰਘ, ਫਰਮੀਲਾ ਅਤੇ ਨਿਸ਼ਾ ਸ਼ਰਮਾ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਹੈ। ਯੂ ਟੀ ਪ੍ਰਸ਼ਾਸਨ ਵੱਲੋਂ ਇਹ ਨਿਯੁਕਤੀ ਤਿੰਨ ਸਾਲਾਂ ਲਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਦੀਦਾਰ ਸਿੰਘ ਪੇਂਡੂ ਪਿਛੋਕੜ ਨਾਲ ਸਬੰਧਤ ਹਨ। ਉਹ ਪਹਿਲਾਂ ਪੰਚਾਇਤ ਸੰਮਤੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ ਅਤੇ ਭਾਜਪਾ ਕਿਸਾਨ ਮੋਰਚਾ ਦੇ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾਅ ਚੁੱਕੇ ਹਨ।
Advertisement
Advertisement
