ਦੀਦਾਰ ਸਿੰਘ ਭੱਟੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ
ਭਾਜਪਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਤੀਕਸ਼ਣ ਸੂਦ ਅਤੇ ਜ਼ਿਲ੍ਹਾ ਚੋਣ ਅਬਜ਼ਰਵਰ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ। ਸ੍ਰੀ ਭੱਟੀ ਨੇ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ...
Advertisement
ਭਾਜਪਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਤੀਕਸ਼ਣ ਸੂਦ ਅਤੇ ਜ਼ਿਲ੍ਹਾ ਚੋਣ ਅਬਜ਼ਰਵਰ ਅਮਨਜੋਤ ਕੌਰ ਰਾਮੂਵਾਲੀਆ ਵੱਲੋਂ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੂੰ ਮੁੜ ਜ਼ਿਲ੍ਹਾ ਪ੍ਰਧਾਨ ਬਣਾਇਆ ਹੈ। ਸ੍ਰੀ ਭੱਟੀ ਨੇ ਪਾਰਟੀ ਹਾਈਕਮਾਂਡ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਤਨਦੇਹੀ ਨਾਲ ਪਾਰਟੀ ਦੀ ਸੇਵਾ ਕਰਦੇ ਰਹਿਣਗੇ। ਇਸ ਮੌਕੇ ਸੂਬਾ ਸਕੱਤਰ ਕੰਵਰਵੀਰ ਸਿੰਘ ਟੌਹੜਾ, ਜਨਰਲ ਸਕੱਤਰ ਹਰੀਸ਼ ਅਗਰਵਾਲ, ਸੰਦੀਪ ਸਿੰਘ ਬੱਲ, ਐੱਸਸੀ ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਸਹੋਤਾ, ਐਡਵੋਕੇਟ ਰਾਜਵੀਰ ਸਿੰਘ ਗਰੇਵਾਲ, ਗੁਰਮੁਖ ਸਿੰਘ, ਜੋਗਿੰਦਰ ਸਿੰਘ ਨਰਾਇਣਗੜ੍ਹ, ਰਵਿੰਦਰ ਸਿੰਘ ਪਦਮ, ਗੁਰਬਖਸ਼ ਸਿੰਘ ਬਖਸ਼ੀ, ਰਾਕੇਸ਼ ਗੁਪਤਾ, ਵਿਨੇ ਗੁਪਤਾ, ਵਿਜੇ ਪਾਠਕ, ਕਮਲਜੀਤ ਸਿੰਘ ਸਾਨੀਪੁਰ, ਸੰਦੀਪ ਗਾਬਾ, ਪਰਮਿੰਦਰ ਸਿੰਘ ਦਿਓਲ, ਸ਼ਿੰਗਾਰ ਸਿੰਘ ਬਰਾਸ, ਕੌਂਸਲਰ ਬਲਵੀਰ ਸਿੰਘ, ਬਲਵੀਰ ਸਿੰਘ ਨੰਬਰਦਾਰ, ਸੰਜੀਵ ਕੁਮਾਰ ਦੀਪੂ, ਗੁਰਵਿੰਦਰ ਸਿੰਘ ਬਡਾਲੀ, ਵਿੱਕੀ ਰਾਏ, ਗੁਰਮੁਖ ਸਿੰਘ ਜੱਲਾ ਆਦਿ ਹਾਜ਼ਰ ਸਨ।
Advertisement
Advertisement
×