ਮੁਹਾਲੀ (ਪੱਤਰ ਪ੍ਰੇਰਕ): ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦੇ ਕਾਨਫਰੰਸ ਹਾਲ ’ਚ ਵਰਕਸ਼ਾਪ ਕਰਵਾਈ ਗਈ। ਪੰਜਾਬ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਦੇ ਡਾਇਰੈਕਟਰ ਡਾ. ਜਰਨੈਲ ਸਿੰਘ ਕਾਲੇਕੇ ਦੀ ਅਗਵਾਈ ਹੇਠ ਹੋਈ ਵਰਕਸ਼ਾਪ ’ਚ ਡਾਈਟ ਪ੍ਰਿੰਸੀਪਲਾਂ ਤੇ ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ ਪ੍ਰਾਇਮਰੀ ਦੇ ਜ਼ਿਲ੍ਹਾ ਕੋਆਰਡੀਨੇਟਰਾਂ ਨੂੰ ਨਿਪੁੰਨ ਭਾਰਤ ਮਿਸ਼ਨ ਤਹਿਤ ਹੋਣ ਜਾ ਰਹੇ ਤੀਜੀ ਜਮਾਤ ਦੇ ਰਾਸ਼ਟਰੀ ਪ੍ਰਾਪਤੀ ਸਰਵੇਖਣ ਦੀ ਤਿਆਰੀ ਸਬੰਧੀ ਜਾਣਕਾਰੀ ਦਿੱਤੀ ਗਈ। ਡਾ. ਹਰਪਾਲ ਸਿੰਘ ਬਾਜਕ ਨੇ ਸਰਵੇਖਣ ਦੀ ਡਾਕੂਮੈਂਟੇਸ਼ਨ ਸਬੰਧੀ ਜਾਣਕਾਰੀ ਸਾਂਝੀ ਕੀਤੀ।