DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

DIG HS Bhullar Arrests: ਈ.ਡੀ. ਵੱਲੋਂ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਤੋਂ ਮੰਗਿਆ 14 ਦਿਨਾਂ ਦਾ ਰਿਮਾਂਡ; ਬਚਾਅ ਪੱਖ ਦੇ ਵਕੀਲਾਂ ਨੇ ਗ੍ਰਿਫ਼ਤਾਰੀ ਦਾ ਕੀਤਾ ਤਿੱਖਾ ਵਿਰੋਧ

  • fb
  • twitter
  • whatsapp
  • whatsapp
featured-img featured-img
ਹਰਚਰਨ ਸਿੰਘ ਭੁੱਲਰ ਦੀ ਫਾਈਲ ਫੋਟੋ।
Advertisement

ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਮਨੀ ਲਾਂਡਰਿੰਗ ਦੇ ਇੱਕ ਮਾਮਲੇ ਵਿੱਚ ਪੰਜਾਬ ਪੁਲੀਸ ਦੇ ਮੁਅੱਤਲ ਡਿਪਟੀ ਇੰਸਪੈਕਟਰ ਜਨਰਲ (DIG) ਹਰਚਰਨ ਸਿੰਘ ਭੁੱਲਰ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਈ.ਡੀ. ਨੇ ਇਹ ਮਾਮਲਾ 6 ਨਵੰਬਰ 2025 ਨੂੰ ਉਸ ਵੇਲੇ ਦਰਜ ਕੀਤਾ ਸੀ, ਜਦੋਂ ਸੀ.ਬੀ.ਆਈ. (CBI) ਵੱਲੋਂ ਭੁੱਲਰ ਨੂੰ 16 ਅਕਤੂਬਰ 2025 ਨੂੰ ਰਿਸ਼ਵਤਖ਼ੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਮਾਮਲਾ ਸ਼ਿਕਾਇਤਕਰਤਾ ਆਕਾਸ਼ ਬੱਟਾ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਸੀ। ਦੋਸ਼ ਸੀ ਕਿ ਰੋਪੜ ਰੇਂਜ ਦੇ ਡੀ.ਆਈ.ਜੀ. ਵਜੋਂ ਤਾਇਨਾਤੀ ਦੌਰਾਨ ਭੁੱਲਰ ਨੇ ਇੱਕ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਰਾਹੀਂ ਸਰਹਿੰਦ ਥਾਣੇ ਵਿੱਚ ਦਰਜ ਇੱਕ ਮਾਮਲੇ ਵਿੱਚ ਰਿਆਇਤ ਦੇਣ ਅਤੇ ਕਾਰੋਬਾਰ ਵਿਰੁੱਧ ਕੋਈ ਸਖ਼ਤ ਕਾਰਵਾਈ ਨਾ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ। ਸੀ.ਬੀ.ਆਈ. ਨੇ ਜਾਲ ਵਿਛਾ ਕੇ 16 ਅਕਤੂਬਰ 2025 ਨੂੰ ਵਿਚੋਲੇ ਨੂੰ 5 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਸੀ ਅਤੇ ਉਸੇ ਦਿਨ ਹੀ ਭੁੱਲਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Advertisement

ਈ.ਡੀ. ਦੇ ਵਿਸ਼ੇਸ਼ ਸਰਕਾਰੀ ਵਕੀਲ ਨੇ ਚੰਡੀਗੜ੍ਹ ਦੀ ਸੀ.ਬੀ.ਆਈ. ਅਦਾਲਤ ਵਿੱਚ ਭੁੱਲਰ ਦੇ 14 ਦਿਨਾਂ ਦੇ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਮਨੀ ਟ੍ਰੇਲ (ਪੈਸਿਆਂ ਦੇ ਲੈਣ-ਦੇਣ) ਦਾ ਪਤਾ ਲਗਾਉਣ ਅਤੇ ਇਸ ਘੁਟਾਲੇ ਵਿੱਚ ਸ਼ਾਮਲ ਹੋਰਾਂ ਦਾ ਪਤਾ ਲਗਾਉਣ ਲਈ ਮੁਲਜ਼ਮ ਤੋਂ ਹਿਰਾਸਤੀ ਪੁੱਛਗਿੱਛ ਜ਼ਰੂਰੀ ਹੈ।

Advertisement

ਦੂਜੇ ਪਾਸੇ, ਮੁਲਜ਼ਮ ਦੇ ਵਕੀਲਾਂ ਐੱਸ.ਪੀ.ਐੱਸ. ਭੁੱਲਰ ਅਤੇ ਕਰਨਜੀਤ ਸਿੰਘ ਨੇ ਰਿਮਾਂਡ ਅਰਜ਼ੀ ਦਾ ਪੁਰਜ਼ੋਰ ਵਿਰੋਧ ਕੀਤਾ। ਵਕੀਲ ਨੇ ਦਲੀਲ ਦਿੱਤੀ ਕਿ ਜਦੋਂ ਸ਼ਿਕਾਇਤਕਰਤਾ ਦੀ ਜਿਰ੍ਹਾ ਚੱਲ ਰਹੀ ਹੈ, ਤਾਂ ਅਜਿਹੇ ਸਮੇਂ ਈ.ਡੀ. ਦੀ ਇਹ ਕਾਰਵਾਈ ਸੁਤੰਤਰ ਅਤੇ ਨਿਰਪੱਖ ਸੁਣਵਾਈ ਦੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਜਾਂਚ ਏਜੰਸੀਆਂ ਕੋਲ ਪਹਿਲਾਂ ਹੀ ਸਾਰੇ ਦਸਤਾਵੇਜ਼ ਮੌਜੂਦ ਹਨ, ਇਸ ਲਈ ਗ੍ਰਿਫ਼ਤਾਰੀ ਜਾਂ ਰਿਮਾਂਡ ਦੀ ਕੋਈ ਲੋੜ ਨਹੀਂ ਹੈ। ਅਦਾਲਤ ਵੱਲੋਂ ਰਿਮਾਂਡ ਅਰਜ਼ੀ ’ਤੇ ਫੈਸਲਾ ਸੁਣਾਇਆ ਜਾਣਾ ਅਜੇ ਬਾਕੀ ਹੈ।

Advertisement
×