DiGi Punjab Portal: ਕੈਬਨਿਟ ਮੰਤਰੀ ਵੱਲੋਂ ਡਿਜੀ ਪੰਜਾਬ ਪੋਰਟਲ ਲਾਂਚ
ਵੱਖ-ਵੱਖ ਵਿਭਾਗਾਂ ਦੀਆਂ 300 ਤੋਂ ਵੱਧ ਸੇਵਾਵਾਂ ਦਾ ਇੱਕੋ ਥਾਂ ਮਿਲੇਗਾ ਲਾਭ
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅੱਜ ਚੰਡੀਗੜ੍ਹ ਵਿਖੇ 'ਡਿਜੀ ਪੰਜਾਬ' (Digi Punjab) ਪੋਰਟਲ ਲਾਂਚ ਕੀਤਾ ਗਿਆ। ਇਸ ਨਵੇਂ ਡਿਜੀਟਲ ਪਲੇਟਫਾਰਮ ਦੇ ਸ਼ੁਰੂ ਹੋਣ ਨਾਲ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਘਰ ਬੈਠੇ ਮਿਲ ਸਕੇਗਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਅਤੇ ਸਮਾਂਬੱਧ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੱਖ-ਵੱਖ ਸਰਕਾਰੀ ਵਿਭਾਗਾਂ ਦੀਆਂ 300 ਤੋਂ ਵੱਧ ਨਾਗਰਿਕ-ਸੇਵਾਵਾਂ ਦਾ ਲਾਭ ਹੁਣ ਇੱਕੋ ਪੋਰਟਲ ਰਾਹੀਂ ਮਿਲ ਸਕੇਗਾ। ਇਸ ਨਾਲ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਜੁੜੇ ਕੰਮਾਂ ਲਈ ਹੁਣ ਵੱਖੋ-ਵੱਖਰੇ ਦਫ਼ਤਰਾਂ ਜਾਂ ਪੋਰਟਲਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ।
ਇਸ ਨਾਲ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ ਆਨਲਾਈਨ ਅਪਲਾਈ ਕਰਨ ਅਤੇ ਉਸ ਦੀ ਸਥਿਤੀ (Status) ਟਰੈਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੋਰਟਲ ਰਾਹੀਂ ਸਰਕਾਰੀ ਕੰਮ-ਕਾਜ ਵਿੱਚ ਹੋਰ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਆਮ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚਣਗੇ।ਸਰਕਾਰ ਦਾ ਇਹ ਕਦਮ ਡਿਜੀਟਲ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਹੋਰ ਵੱਡੀ ਪੁਲਾਂਘ ਹੈ।

