Director School Education Surprise Visit: ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਡੀਈਓ ਦਫ਼ਤਰ ਦੀ ਜਾਂਚ
ਡੀਈਓ ਦਫਤਰ ਵਿਚ ਤਾਇਨਾਤ ਸਟਾਫ ਬਾਰੇ ਜਾਣਕਾਰੀ ਲਈ
Advertisement
ਯੂਟੀ ਦੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤਿਸ਼ ਸਿੰਗਲਾ ਨੇ ਅੱਜ ਦੁਪਹਿਰ ਵੇਲੇ ਜ਼ਿਲ੍ਹਾ ਸਿੱਖਿਆ ਦਫ਼ਤਰ ਸੈਕਟਰ 19 ਦੀ ਜਾਂਚ ਕੀਤੀ ਤੇ ਸਟਾਫ ਬਾਰੇ ਜਾਣਕਾਰੀ ਲਈ।
ਉਨ੍ਹਾਂ ਡੀਈਓ ਦਫ਼ਤਰ ਵਿਚ ਤਾਇਨਾਤ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੇ ਕੰਮ ਦੇ ਬੋਝ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਡਾਇਰੈਕਟਰ ਸਕੂਲ ਐਜੂਕੇਸ਼ਨ ਨੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਸਕੂਲ ਸਿੱਖਿਆ ਦੇ ਪ੍ਰਾਜੈਕਟਾਂ ਅਤੇ ਪਹਿਲਕਦਮੀਆਂ ਦੀ ਸਮੀਖਿਆ ਕੀਤੀ।
Advertisement
ਸ੍ਰੀ ਸਿੰਗਲਾ ਨੇ ਦੱਸਿਆ ਕਿ ਇਹ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਤੇ ਸਕੂਲਾਂ ਦੇ ਮਿਆਰਾਂ ਨੂੰ ਬਿਹਤਰ ਬਣਾਉਣ ਦੇ ਯਤਨਾਂ ਦਾ ਹਿੱਸਾ ਹੈ।
Advertisement
ਇਸ ਦੌਰਾਨ ਡੀਈਓ ਅਧਿਕਾਰੀਆਂ ਨੇ ਡਾਇਰੈਕਟਰ ਸ੍ਰੀ ਸਿੰਗਲਾ ਨੂੰ ਵੱਖ-ਵੱਖ ਯੋਜਨਾਵਾਂ ਅਤੇ ਚੁਣੌਤੀਆਂ ਬਾਰੇ ਜਾਣਕਾਰੀ ਦਿੱਤੀ।
Advertisement
×

