ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੈਨਸ਼ਨ ਲਵਾਉਣ ਲਈ ਥਾਂ-ਥਾਂ ਭਟਕ ਰਿਹੈ ਦਿਵਿਆਂਗ ਭੁਪਿੰਦਰ ਸਿੰਘ

ਸਰਹਿੰਦ ਸ਼ਹਿਰ ਦੇ ਰਾਮ ਦਾਸ ਨਗਰ ਦਾ ਵਸਨੀਕ ਭੁਪਿੰਦਰ ਸਿੰਘ 100 ਪ੍ਰਤੀਸ਼ਤ ਦਿਵਿਆਂਗ ਹੋਣ ਦੇ ਬਾਵਜੂਦ ਹਾਲੇ ਤੱਕ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੈ ਅਤੇ ਪੈਨਸ਼ਨ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਅਤੇ...
ਭੁਪਿੰਦਰ ਸਿੰਘ। -ਫੋਟੋ: ਸੂਦ
Advertisement
ਸਰਹਿੰਦ ਸ਼ਹਿਰ ਦੇ ਰਾਮ ਦਾਸ ਨਗਰ ਦਾ ਵਸਨੀਕ ਭੁਪਿੰਦਰ ਸਿੰਘ 100 ਪ੍ਰਤੀਸ਼ਤ ਦਿਵਿਆਂਗ ਹੋਣ ਦੇ ਬਾਵਜੂਦ ਹਾਲੇ ਤੱਕ ਸਰਕਾਰ ਦੀ ਬੇਰੁਖੀ ਦਾ ਸ਼ਿਕਾਰ ਹੈ ਅਤੇ ਪੈਨਸ਼ਨ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਜ਼ਿਲ੍ਹਾ ਪਰਿਸ਼ਦ ਦੇ ਸਾਬਕਾ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਬਲਜੀਤ ਸਿੰਘ ਭੁੱਟਾ ਨੇ ਸਰਕਾਰ ਅਤੇ ਪ੍ਰਸ਼ਾਸਨ ਦੀ ਅਲੋਚਨਾ ਕਰਦਿਆਂ ਦੁੱਖ ਪ੍ਰਗਟ ਕੀਤਾ ਕਿ 56 ਸਾਲਾ ਭੁਪਿੰਦਰ ਸਿੰਘ 100 ਪ੍ਰਤੀਸ਼ਤ ਦਿਵਿਆਂਗ ਹੋਣ ਦੇ ਬਾਵਜੂਦ ਹੁਣ ਵੀ ਪੈਨਸ਼ਨ ਅਤੇ ਹੋਰ ਸਹੂਲਤਾਂ ਲਈ ਧੱਕੇ ਖਾਣ ਲਈ ਮਜਬੂਰ ਹੋ ਰਿਹਾ ਹੈ। ਸ੍ਰੀ ਭੁੱਟਾ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪੀੜਤ ਨੂੰ ਤੁਰੰਤ ਪੈਨਸ਼ਨ ਲਗਾਈ ਜਾਵੇ ਅਤੇ ਹੋਰ ਬਣਦੀਆਂ ਸਹੂਲਤਾਂ ਦਿਤੀਆਂ ਜਾਣ। ਉਨ੍ਹਾਂ ਅਪਾਹਜ ਦਾ ਵੋਟਰ ਕਾਰਡ ਬਣਾਉਣ ਦੀ ਮੰਗ ਕੀਤੀ। ਇਸ ਮੌਕੇ ਅਮਨਦੀਪ ਸਿੰਘ ਅਤਾਪੁਰ, ਦਲਜੀਤ ਸਿੰਘ, ਸਿਮਰਨਜੀਤ ਸਿੰਘ ਅਤੇ ਬਲਰਾਜ ਸਿੰਘ ਮਾਨ ਆਦਿ ਹਾਜ਼ਰ ਸਨ।

 

Advertisement

 

 

 

 

Advertisement