ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ (ਮੁਹਾਲੀ), 15 ਅਕਤੂਬਰ
ਨਾਰਥ ਜ਼ੋਨ ਫ਼ਿਲਮ ਐਂਡ ਟੀਵੀ ਆਰਟਿਸਟ ਐਸੋਸੀਏਸ਼ਨ ਦੀ ਮੀਟਿੰਗ ਮੁਹਾਲੀ ਵਿੱਚ ਹੋਈ ਜਿਸ ਵਿੱਚ ਪੰਜਾਬੀ ਸਿਨੇਮਾ ਨੂੰ ਦਰਪੇਸ਼ ਸਮੱਸਿਆਵਾਂ ਵਿਚਾਰੀਆਂ ਗਈਆਂ। ਨਿਰਮਾਤਾ ਅਮਿਤੋਜ਼ ਮਾਨ ਨੇ ਆਖਿਆ ਕਿ ਪੰਜਾਬੀ ਬੋਲੀ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਸਿਨੇਮਾ ਪ੍ਰਭਾਵਸ਼ਾਲੀ ਰੋਲ ਨਿਭਾਅ ਰਿਹਾ ਹੈ। ਨਿਰਮਾਤਾ ਸੰਦੀਪ ਬਾਂਸਲ ਅਤੇ ਮੁਨੀਸ਼ ਸਾਹਨੀ ਨੇ ਪੰਜਾਬੀ ਫ਼ਿਲਮਾਂ ਦੇ ਨਿਰਮਾਣ ਵਿੱਚ ਆਉਂਦੀਆਂ ਮੁਸ਼ਕਿਲਾਂ ਦੱਸੀਆਂ। ਐਸੋਸੀਏਸ਼ਨ ਦੇ ਪ੍ਰਧਾਨ ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਪੰਜਾਬੀ ਸਿਨੇਮਾ ਨੂੰ ਦਰਪੇਸ਼ ਸਮੱਸਿਆਵਾਂ ਅਤੇ ਇਸ ਦੀ ਪ੍ਰਫੁੱਲਤਾ ਲਈ ਜਲਦੀ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਸਾਰੇ ਫ਼ਿਲਮੀ ਕਲਾਕਾਰ ਮੁਲਾਕਾਤ ਕਰਨਗੇ। ਸੰਸਥਾ ਦੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਸਾਰਿਆਂ ਦਾ ਧੰਨਵਾਦ ਕੀਤਾ।