ਕਿਸਾਨਾਂ ਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਚਰਚਾ
ਬੀ ਕੇ ਯੂ ਏਕਤਾ ਸਿੱਧੂਪੁਰ ਨੇ ਅੰਮ੍ਰਿਤਸਰ ਧਰਨੇ ’ਚ ਪਹੁੰਚਣ ਦਾ ਫ਼ੈਸਲਾ ਕੀਤਾ
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਡੇਰਾਬਸੀ ਦੀ ਮੀਟਿੰਗ ਕਾਰਜਕਾਰੀ ਪ੍ਰਧਾਨ ਜਸਪਾਲ ਸਿੰਘ ਭਾਂਖਰਪੁਰ ਦੀ ਪ੍ਰਧਾਨਗੀ ਹੇਠ ਲਾਲੜੂ ਮੰਡੀ ਦਫ਼ਤਰ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਟਿਵਾਣਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਵੱਡੀ ਗਿਣਤੀ ਵਿਚ ਆਗੂਆਂ ਤੇ ਮੈਂਬਰ ਨੇ ਸ਼ਮੂਲੀਅਤ ਕੀਤੀ। ਮੀਟਿੰਗ ਵਿੱਚ ਕਿਸਾਨੀ ਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਇਸ ਮੌਕੇ ਆਗੂਆਂ ਨੇ 328 ਗੁੰਮ ਹੋਏ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੇ ਮਾਮਲੇ ’ਚ ਇਨਸਾਫ਼ ਲਈ ਲੰਮੇ ਸਮੇਂ ਤੋਂ ਸਿੱਖ ਸੰਗਤ ਵਲੋਂ ਦਿੱਤੇ ਜਾ ਰਹੇ ਧਰਨੇ ਵਿੱਚ 7 ਦਸੰਬਰ ਨੂੰ ਅੰਮ੍ਰਿਤਸਰ ਸਾਹਿਬ ਵਿਖੇ ਬਲਾਕ ਡੇਰਾਬਸੀ ਵੱਲੋਂ ਹਾਜ਼ਰੀ ਭਰਨ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਪ੍ਰੇਮ ਸਿੰਘ ਰਾਣਾ, ਗੁਰਚਰਨ ਸਿੰਘ ਜੌਲਾ, ਸੁਭਾਸ਼ ਰਾਣਾ, ਕੁਲਦੀਪ ਸਿੰਘ ਜਲਾਲਪੁਰ , ਹਰੀ ਸਿੰਘ ਦੱਪਰ, ਰਾਜਪਾਲ ਸਿੰਘ ਮਲਕਪੁਰ , ਕੁਲਵਿੰਦਰ ਸਿੰਘ ਆਗਾਪੁਰ, ਤੇਜਿੰਦਰ ਸਿੰਘ , ਟਿੱਕਾ ਸਿੰਘ ਟਿਵਾਣਾ, ਪਰਮਜੀਤ ਸਿੰਘ ਬਸੌਲੀ ਵੀ ਮੌਜੂਦ ਸਨ।
Advertisement
Advertisement
Advertisement
×

