ਫੋਟੋਗ੍ਰਾਫਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ
ਮੋਰਿੰਡਾ , 29 ਮਈ
ਲੱਕੀ ਡਿਜੀਟਲ ਫੋਟੋ ਲੈਬ ਮੋਰਿੰਡਾ ਵਿੱਚ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ ਵਿੱਚ ਲੁਧਿਆਣਾ ਵਿਖੇ ਕਰਵਾਏ ਜਾ ਰਹੇ ਸੂਬਾ ਪੱਧਰੀ ਫੋਟੋ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ ਅਤੇ ਫ਼ੋਟੋਗ੍ਰਾਫਰਾਂ ਨੂੰ ਆ ਰਹੀਆਂ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ-ਚਰਚਾ ਕੀਤੀ ਗਈ। ਐਸੋਸੀਏਸ਼ਨ ਦੇ ਸੀਨੀਅਰ ਆਗੂ ਹਰਮਿੰਦਰ ਸਿੰਘ ਲੱਕੀ ਨੇ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਰਣਧੀਰ ਸਿੰਘ ਫੱਗੂਵਾਲਾ ਨੇ ਕੀਤੀ ਜਦੋਂ ਕਿ ਆਲ ਇੰਡੀਆ ਫ਼ੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰਾ ਨੇ ਮੀਟਿੰਗ ਨੂੰ ਸੰਬੋਧਨ ਕੀਤਾ। ਉਨ੍ਹਾਂ ਫੋਟੋਗ੍ਰਾਫਰਾਂ ਨੂੰ ਦਰਪੇਸ਼ ਮੁਸ਼ਕਲਾਂ ’ਤੇ ਚਰਚਾ ਕਰਦਿਆਂ ਵਿਸ਼ਵਾਸ ਦਿਵਾਇਆ ਗਿਆ ਕਿ ਜਿੰਨੀਆਂ ਵੀ ਮੁਸ਼ਕਲਾਂ ਫੋਟੋਗ੍ਰਾਫਰਾਂ ਨੂੰ ਆ ਰਹੀਆਂ ਹਨ ਉਨ੍ਹਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇਗਾ। ਆਲ ਇੰਡੀਆ ਦੇ ਪ੍ਰਧਾਨ ਗੁਰਨਾਮ ਸਿੰਘ ਸ਼ੇਰਪੁਰਾ ਨੇ ਇਨ੍ਹਾਂ ਮੁਸ਼ਕਲਾਂ ਨੂੰ ਸਾਰੇ ਭਾਰਤ ਵਿੱਚ ਹੱਲ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ਫੋਟੋ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆ ਪੋਸਟਰ ਵੀ ਜਾਰੀ ਕੀਤਾ ਗਿਆ।