ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 19 ਸਤੰਬਰ
ਚੰਡੀਗੜ੍ਹ ਦੀਆਂ ਵੱਖ-ਵੱਖ ਗਰੁੱਪ ਹਾਊਸਿੰਗ ਕੋਆਪਰੇਟਿਵ ਸੁਸਾਇਟੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ’ਤੇ ਚਰਚਾ ਕਰਨ ਲਈ ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਅੱਜ ਇਥੇ ਸੈਕਟਰ 49 ਵਿੱਚ ‘ਗਰੁੱਪ ਕੋਆਪਰੇਟਿਵ ਹਾਊਸਿੰਗ ਸੁਸਾਇਟੀਜ ਪੇ ਚਰਚਾ’ ਪ੍ਰੋਗਰਾਮ ਕੀਤਾ ਗਿਆ, ਜਿੱਥੇ ਕਾਂਗਰਸ ਕਮੇਟੀ ਦੇ ਕੌਮੀ ਸਕੱਤਰ ਤੇ ਖਜ਼ਾਨਚੀ ਪਵਨ ਕੁਮਾਰ ਬਾਂਸਲ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਸੁਭਾਸ਼ ਚਾਵਲਾ ਨੇ ਉਕਤ ਸੁਸਾਇਟੀਆਂ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਹਾਊਸਿੰਗ ਸੁਸਾਇਟੀਆਂ ਦੇ ਫਲੈਟ ਵਾਸੀਆਂ ਨੇ ਉਨ੍ਹਾਂ ਦੇ ਫਲੈਟਾਂ ਨੂੰ ਲੀਜ਼ ਤੋਂ ਫਰੀ ਹੋਲਡ ਕਰਨ, ਕੰਪਲੀਸ਼ਨ ਸਰਟੀਫਿਕੇਟ ਦੇਣ ਅਤੇ ਘਰੇਲੂ ਦਰਾਂ ਤੇ ਪਾਣੀ ਦੀ ਸਪਲਾਈ ਆਦਿ ਬਾਰੇ ਚਰਚਾ ਕੀਤੀ। ਚੰਡੀਗੜ੍ਹ ਹਾਊਸਫੈੱਡ ਦੇ ਸਾਬਕਾ ਪ੍ਰਧਾਨ ਦਵਿੰਦਰ ਕੁਮਾਰ ਗੁਪਤਾ ਨੇ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੁਸਾਇਟੀਆਂ ਦੇ ਫਲੈਟਾਂ ਦੀ ਟਰਾਂਸਫਰ ’ਤੇ ‘ਅਨ ਅਰਨਡ ਪ੍ਰੌਫਿਟ’ ਚਾਰਜ ਲਾ ਕੇ ਵਾਧੂ ਵਿੱਤੀ ਭਾਰ ਪਾਇਆ ਹੈ। ਸ੍ਰ਼ੀ ਬਾਂਸਲ ਨੇ ਸੁਸਾਇਟੀਆਂ ਦੇ ਵਾਸੀਆਂ ਨੂੰ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਸੁਭਾਸ਼ ਚਾਵਲਾ ਨੇ ਕਿਹਾ ਕਾਂਗਰਸ ਸੁਸਾਇਟੀਆਂ ਦੇ ਲੋਕਾਂ ਨਾਲ ਧੱਕਾ ਨਹੀਂ ਹੋਣ ਦੇਵੇਗੀ।