ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਂਸਲਰਾਂ ਤੇ ਪਾਰਟੀ ਆਗੂਆਂ ਨਾਲ ਵਿਕਾਸ ਕੰਮਾਂ ਬਾਰੇ ਚਰਚਾ

ਵਿਕਾਸ ਕੰਮਾਂ ’ਚ ਤੇਜ਼ੀ ਲਿਆਂਦੀ ਜਾਵੇਗੀ: ਗੈਰੀ ਬੜਿੰਗ
ਮੀਟਿੰਗ ਕਰਦੇ ਹੋਏ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ।
Advertisement
ਅਮਲੋਹ ਸ਼ਹਿਰ ਦੇ ਹਰ ਵਾਰਡ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਅੰਦਰ ਸ਼ਹਿਰ ਵਿੱਚ ਵਿਕਾਸ ਕੰਮਾਂ ਦੀ ਤੇਜ਼ੀ ਲਿਆਂਦੀ ਜਾਵੇਗੀ। ਇਹ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਨਗਰ ਕੌਂਸਲ ਦਫ਼ਤਰ ਅਮਲੋਹ ਵਿੱਚ ਕੌਂਸਲਰਾਂ ਅਤੇ ਪਾਰਟੀ ਦੇ ਨੁਮਾਇੰਦਿਆਂ ਨਾਲ ਸਹਿਰ ਦੇ ਵਿਕਾਸ ਕੰਮਾਂ ਬਾਰੇ ਮੀਟਿੰਗ ਮਗਰੋਂ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਮਲੋਹ ਸ਼ਹਿਰ ਵਿੱਚ ਹੋਣ ਵਾਲੇ ਵਿਕਾਸ ਦੇ ਕੰਮਾਂ ਬਾਰੇ ਵੇਰਵਾ ਮੰਗਿਆ ਗਿਆ ਹੈ ਜਿਸ ਤਹਿਤ ਪੰਜਾਬ ਦੀ ‘ਆਪ’ ਸਰਕਾਰ ਪਾਸੋਂ ਵੱਡੀ ਰਾਸ਼ੀ ਲਿਆ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਜਾਵੇਗੀ ਤਾਂ ਕਿ ਅਮਲੋਹ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾ ਸਕੇ। ਇਸ ਮੌਕੇ ਤੇ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਸਿਕੰਦਰ ਸਿੰਘ ਗੋਗੀ, ਸੀਨੀਅਰ ਮੀਤ ਪ੍ਰਧਾਨ ਵਿੱਕੀ ਮਿੱਤਲ, ਸੀਨੀਅਰ ਆਗੂ ਦਰਸ਼ਨ ਸਿੰਘ ਚੀਮਾ, ਮੀਤ ਪ੍ਰਧਾਨ ਜਗਤਾਰ ਸਿੰਘ, ਈਓ ਚੇਤਨ ਸ਼ਰਮਾ, ਕੌਂਸਲਰ ਅਤੁੱਲ ਲੁਟਾਵਾ, ਕੌਂਸਲਰ ਲਵਪ੍ਰੀਤ ਸਿੰਘ, ਸਨੀ ਮਾਹੀ, ਪਾਲੀ ਅਰੋੜਾ, ਕੌਂਸਲਰ ਜਸਵਿੰਦਰ ਸਿੰਘ ਬਿੰਦਰ ਅਤੇ ਮੋਨੀ ਪੰਡਿਤ ਮੌਜੂਦ ਸਨ।

Advertisement
Advertisement