ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਜ਼ਾਰ ਤੋਂ ਵੱਧ ਕੇਸਾਂ ਦਾ ਨਿਬੇੜਾ: ਮੁੰਡੀਆਂ

ਕੈਬਨਿਟ ਮੰਤਰੀ ਵੱਲੋਂ ਗਮਾਡਾ ਦੇ ਕੰਮ-ਕਾਜ ਦੀ ਨਿਰੰਤਰ ਸਮੀਖਿਆ ਦੀ ਹਦਾਇਤ
ਲੋਕਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਗਮਾਡਾ ਅਧਿਕਾਰੀ।
Advertisement

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਵੱਖ-ਵੱਖ ਸ਼ਾਖਾਵਾਂ ਵਿੱਚ ਆਮ ਲੋਕਾਂ ਅਤੇ ਹੋਰ ਸਟੇਕਹੋਲਡਰਾਂ ਦੇ ਲੰਬਿਤ ਪਏ ਕੰਮਾਂ ਦੇ ਨਬੇੜੇ ਲਈ ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਲਗਾਏ ਗਏ ਕੈਂਪ ਦੇ ਅੱਜ ਅਤੇ ਆਖ਼ਰੀ ਦਿਨ ਕੇਸਾਂ ਦਾ ਬਿਨੈਕਾਰਾਂ ਦੀ ਤਸੱਲੀ ਅਨੁਸਾਰ ਹੱਲ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਕੈਂਪ ਵਿੱਚ ਅਸਟੇਟ ਆਫ਼ਿਸ, ਲੇਖਾ ਸ਼ਾਖਾ, ਪਲਾਨਿੰਗ ਵਿੰਗ ਆਦਿ ਵਿਖੇ ਲੰਬਿਤ ਪਈਆਂ ਅਰਜ਼ੀਆਂ ਉਪਰ ਲੋਂੜੀਦੀ ਕਾਰਵਾਈ ਕਰਦਿਆਂ 1000 ਤੋਂ ਵੱਧ ਕੇਸਾਂ ਦਾ ਨਿਬੇੜਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਆਮ ਲੋਕਾਂ ਅਤੇ ਹੋਰ ਭਾਗੀਦਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਵੱਖ-ਵੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਗਮਾਡਾ ਦੇ ਮੁੱਖ ਪ੍ਰਸ਼ਾਸਕ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਵਿਕਾਸ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੇਸਾਂ ਦੀ ਪੇਂਡੇਂਸੀ ਖਤਮ ਕਰਨ ਲਈ ਗਮਾਡਾ ਵੱਲੋਂ ਇਹ 2 ਦਿਨਾਂ ਕੈਂਪ ਲਗਾਇਆ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਲੋੜ ਅਨੁਸਾਰ ਅਜਿਹੇ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਕੈਂਪ ਨੂੰ ਕਾਮਯਾਬ ਬਣਾਉਣ ਲਈ ਗਮਾਡਾ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁੱਹਈਆ ਕਰਵਾਉਣ ਲਈ ਗਮਾਡਾ ਵਚਨਬੱਧ ਹੈ। ਕੈਂਪ ਦੌਰਾਨ ਵਧੀਕ ਮੁੱਖ ਪ੍ਰਸ਼ਾਸਕ ਅਮਰਿੰਦਰ ਸਿੰਘ ਮੱਲ੍ਹੀ, ਅਸਟੇਟ ਅਫ਼ਸਰ ਹਰਦੀਪ ਸਿੰਘ, ਰਵਿੰਦਰ ਸਿੰਘ ਤੋਂ ਇਲਾਵਾ ਪਲਾਨਿੰਗ, ਮਿਲਖ ਦਫ਼ਤਰ, ਅਕਾਊਂਟ ਆਫਿਸ, ਲਾਇਸੈਂਸਿੰਗ ਸ਼ਾਖਾ ਅਤੇ ਇੰਜਨੀਅਰ ਵਿੰਗ ਦੇ ਸਮੂਹ ਅਧਿਕਾਰੀ/ਕਰਮਚਾਰੀ ਮੌਜੂਦ ਰਹੇ, ਜਿਨ੍ਹਾਂ ਨੇ ਆਪਣੇ ਦਫ਼ਤਰਾਂ ਨਾਲ ਸਬੰਧਤ ਕੇਸਾਂ ਦਾ ਮੌਕੇ ’ਤੇ ਨਿਬੇੜਾ ਕੀਤਾ।

Advertisement
Advertisement
Show comments