ਨਵੀਂ ਐੱਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਤਹਿਤ ਮੁਹਾਲੀ ਵਿੱਚ ਸਰਟੀਫਿਕੇਟ ਵੰਡੇ

ਨਵੀਂ ਐੱਸਸੀ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਤਹਿਤ ਮੁਹਾਲੀ ਵਿੱਚ ਸਰਟੀਫਿਕੇਟ ਵੰਡੇ

ਦਰਸ਼ਨ ਸਿੰਘ ਸੋਢੀ

ਐੱਸਏਐੱਸ ਨਗਰ (ਮੁਹਾਲੀ), 31 ਅਕਤੂਬਰ

ਇਥੋਂ ਦੇ ਹਵਾਈ ਅੱਡੇ ਨੇੜਲੇ ਪਿੰਡ ਬਾਕਰਪੁਰ ਤੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਨਵੀਂ ਡਾ. ਬੀਆਰ ਅੰਬੇਦਕਰ ਐੱਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਰਸਮੀ ਸ਼ੁਰੂਆਤ ਕੀਤੀ।ਇਸ ਮੌਕੇ ਸਰਕਾਰੀ ਕਾਲਜ ਡੇਰਾਬਸੀ ਦੇ ਪੰਜ ਵਿਦਿਆਰਥੀਆਂ ਨੂੰ ਇਸ ਸਕੀਮ ਦੇ ਲਾਭ ਦੇ ਸਰਟੀਫਿਕੇਟ ਪ੍ਰਦਾਨ ਕੀਤੇ। ਇਸ ਤੋਂ ਪਹਿਲਾਂ ਮੰਤਰੀ ਨੇ ਪਿੰਡ ਬਾਕਰਪੁਰ ਵਿੱਚ 10 ਲੱਖ ਨਾਲ ਬਣਾਏ ਆਂਗਣਵਾੜੀ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਸੈਂਟਰ ਦੀ ਉਸਾਰੀ ’ਤੇ 6.5 ਲੱਖ ਰੁਪਏ ਸਰਕਾਰੀ ਫੰਡ ਅਤੇ ਬਾਕੀ ਰਾਸ਼ੀ ਦਾਨੀਆਂ ਵੱਲੋਂ ਖ਼ਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਜ਼ੀਫ਼ਾ ਸਕੀਮ ਤਹਿਤ ਵੱਧ ਤੋਂ ਵੱਧ ਆਮਦਨ ਦੀ ਸ਼ਰਤ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਮੌਕੇ ਏਡੀਸੀ (ਵਿਕਾਸ) ਰਾਜੀਵ ਗੁਪਤਾ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਹਿਤੇਨ ਕਪਲਾ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਚੇਅਰਪਰਸਨ ਜਸਵਿੰਦਰ ਕੌਰ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਬਲਾਕ ਸਮਿਤੀ ਦੇ ਚੇਅਰਮੈਨ ਗੁਰਵਿੰਦਰ ਸਿੰਘ, ਜਗਤਾਰ ਸਿੰਘ ਸਰਪੰਚ ਬਾਕਰਪੁਰ, ਛੱਜਾ ਸਿੰਘ ਸਰਪੰਚ ਕੁਰੜੀ, ਅਜੈਬ ਸਿੰਘ ਬਾਕਰਪੁਰ, ਜਸਵਿੰਦਰ ਸਿੰਘ, ਰਣਜੀਤ ਸਿੰਘ, ਹਰੀ ਸਿੰਘ (ਸਾਰੇ ਪੰਚ) ਬਲਾਕ ਸਮਿਤੀ ਮੈਂਬਰ ਸੁਰਿੰਦਰ ਕੌਰ, ਅਮਰੀਕ ਸਿੰਘ ਸਰਪੰਚ ਕੰਬਾਲਾ, ਰਣਜੀਤ ਸਿੰਘ ਸਰਪੰਚ ਜਗਤਪੁਰ, ਜਗਦੇਵ ਸਿੰਘ ਜੱਗੀ ਸਰਪੰਚ ਮੋਟੇਮਾਜਰਾ, ਮਨਫੂਲ ਸਿੰਘ ਸਰਪੰਚ ਬੜੀ, ਸਰਵਨ ਸਿੰਘ ਸਰਪੰਚ ਦੁਰਾਲੀ, ਹਰਜਿੰਦਰ ਕੌਰ ਸਰਪੰਚ ਸਫੀਪੁਰ ਅਤੇ ਭਗਵਾਨ ਵਾਲਮੀਕਿ ਕਮੇਟੀ ਹਾਜ਼ਰ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All