District Athletic Championship: 21ਵੀਂ ਜ਼ਿਲ੍ਹਾ ਐਥਲੈਟਿਕ ਚੈਂਪੀਅਨਸ਼ਿਪ ਦਾ ਆਗਾਜ਼
ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿੱਚ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਵੱਲੋਂ 1 ਅਤੇ 2 ਅਗਸਤ ਨੂੰ ਕਰਵਾਈ ਜਾ ਰਹੀ ਦੋ ਰੋਜ਼ਾ 21ਵੀਂ ਜ਼ਿਲ੍ਹਾ ਐਥਲੈਟਿਕ ਚੈਂਪੀਅਨਸ਼ਿਪ ਆਰੰਭ ਹੋ ਗਈ ਹੈ। ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਜ਼ਿਲ੍ਹਾ...
ਸਰਕਾਰੀ ਕਾਲਜ ਫੇਜ਼-6 ਮੁਹਾਲੀ ਵਿੱਚ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਵੱਲੋਂ 1 ਅਤੇ 2 ਅਗਸਤ ਨੂੰ ਕਰਵਾਈ ਜਾ ਰਹੀ ਦੋ ਰੋਜ਼ਾ 21ਵੀਂ ਜ਼ਿਲ੍ਹਾ ਐਥਲੈਟਿਕ ਚੈਂਪੀਅਨਸ਼ਿਪ ਆਰੰਭ ਹੋ ਗਈ ਹੈ। ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮਿਲ ਕੇ ਵੱਖ-ਵੱਖ ਮੁਕਾਬਲਿਆਂ ਵਿੱਚ ਪਹਿਲੇ ਤਿੰਨ ਸਥਾਨ ਲੈਣ ਵਾਲੇ ਖਿਡਾਰੀਆਂ ਦਾ ਸਨਮਾਨ ਕੀਤਾ। ਅੱਜ ਹੋਏ ਮੁਕਾਬਲਿਆਂ ਵਿੱਚ ਅੰਡਰ-10 ਲੜਕਿਆਂ ਦੀ 100 ਮੀਟਰ ਦੌੜ ਵਿੱਚ ਗੌਤਮ ਨੇ ਪਹਿਲਾ ਅਤੇ ਲਵਜੀਤ ਸਿੰਘ ਨੇ ਦੂਜਾ ਸਥਾਨ ਹਾਸਲ ਕੀਤਾ। ਓਪਨ ਮਹਿਲਾ ਸ਼ਾਟਪੁੱਟ ਵਿੱਚ ਤਿਰਮਨਜੋਤ ਪਹਿਲੇ, ਅਸ਼ਪ੍ਰੀਤ ਕੌਰ ਦੂਜੇ ਅਤੇ ਜਸਮੀਤ ਕੌਰ ਤੀਜੇ ਸਥਾਨ ’ਤੇ ਰਹੇ। ਅੰਡਰ-20 ਸ਼ਾਟਪੁੱਟ ਵਿੱਚ ਸਾਹਿਬਜੀਤ ਪਹਿਲੇ, ਪ੍ਰਭਦੀਪ ਬਰਾੜ ਦੂਜੇ ਅਤੇ ਪਰਮ ਬੈਦਵਾਨ ਤੀਜੇ ਸਥਾਨ ’ਤੇ ਰਹੇ। ਅੰਡਰ-18 ਲੜਕੀਆਂ ਦੀ ਲੰਬੀ ਛਾਲ ਵਿੱਚ ਵਿਪਨੀਤ ਕੌਰ ਨੇ ਪਹਿਲਾ ਅਤੇ ਗੁਰਮਨ ਢਿੱਲੋਂ ਨੇ ਦੂਜਾ ਸਥਾਨ ਹਾਸਲ ਕੀਤਾ।
ਇਸ ਮੌਕੇ ਕੋਚ ਗੁਰਿੰਦਰ ਸਿੰਘ ਢੇਸੀ, ਡਾ. ਹਰਿੰਦਰਜੀਤ ਸਿੰਘ, ਹਰਕੰਵਲ ਸਿੰਘ ਅਤੇ ਮਨਦੀਪ ਕੌਰ ਨੇ ਅਹਿਮ ਭੂਮਿਕਾ ਨਿਭਾਈ। ਪਰਮਦੀਪ ਬੈਦਵਾਣ, ਰਾਜਨ ਪੁਰੀ, ਸੁਖਜੀਤ ਸਿੰਘ, ਬਲਵਿੰਦਰ ਸਿੰਘ ਮੀਆਂਪੁਰ ਨੇ ਵੀ ਖਿਡਾਰੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ।

