ਹਰਜੀਤ ਸਿੰਘ
ਡੇਰਾਬੱਸੀ, 1 ਅਗਸਤ
ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਮੁਖੀ ਕਮਾਂਡੈਂਟ ਰਾਏ ਸਿੰਘ ਧਾਲੀਵਾਲ ਨੇ ਥਾਣਾ ਡੇਰਾਬੱਸੀ ਦਾ ਦੌਰਾ ਕੀਤਾ। ਉਨ੍ਹਾਂ ਥਾਣੇ ਵਿੱਚ ਤਾਇਨਾਤ ਹੋਮਗਾਰਡ ਜਵਾਨਾਂ ਦੇ ਵੈੱਲਫੇਅਰ ਤੇ ਡਿਊਟੀ ਸਬੰਧੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਕਰੋਨਾ ਦੌਰਾਨ ਸਖ਼ਤ ਡਿਊਟੀ ਕਾਰਨ ਜਵਾਨ ਮਾਨਸਿਕ ਤੌਰ ’ਤੇ ਵੀ ਚਿੰਤਤ ਹੋ ਜਾਂਦੇ ਹਨ। ਇਸ ਲਈ ਕਮਾਂਡੈਂਟ ਧਾਲੀਵਾਲ ਨੇ ਜਵਾਨਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਤਕੜੇ ਹੋ ਕੇ ਫਰਜ਼ ਨਿਭਾਉਣ ਲਈ ਪ੍ਰੇਰਿਆ। ਕਮਾਂਡੈਂਟ ਧਾਲੀਵਾਲ ਨੇ ਦੱਸਿਆ ਕਿ ਵਿਭਾਗ ਦੇ ਸੀਨੀਅਰ ਅਧਿਕਾਰੀ ਕਮਾਂਡੈਂਟ ਜਰਨਲ ਕੇਐੱਸ ਘੁੰਮਣ ਤੇ ਡਿਪਟੀ ਕਮਾਂਡੈਂਟ ਜਨਰਲ ਹਰਮਨਜੀਤ ਸਿੰਘ ਜਵਾਨਾਂ ਦੇ ਵੈੱਲਫੇਅਰ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਜਵਾਨ ਨੂੰ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਥਾਣਾ ਮੁਖੀ ਸਹਾਇਕ ਇੰਸਪੈਕਟਰ ਸਤਿੰਦਰ ਸਿੰਘ ਨੇ ਜਵਾਨਾਂ ਦੀ ਸ਼ਲਾਘਾ ਕੀਤੀ। ਊਨ੍ਹਾਂ ਕਿਹਾ ਕਿ ਜਵਾਨਾਂ ਦੀ ਰਿਹਾਇਸ਼ ਅਤੇ ਮੈੱਸ ਦੇ ਪੂਰੇ ਪ੍ਰਬੰਧ ਹਨ।