ਸੰਗਠਨ ਸਿਰਜਨ ਮੁਹਿੰਮ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ
ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਚਲਾਏ ਜਾ ਰਹੇ ਸੰਗਠਨ ਸਿਰਜਨ ਅਭਿਆਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਵਿੱਚ ਆਲ ਇੰਡੀਆ ਕਾਂਗਰਸ ਵੱਲੋਂ ਨਿਯੁਕਤ ਆਬਜ਼ਰਵਰ ਸਚਿਨ ਯਾਦਵ, ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਪੰਜਾਬ ਕਾਂਗਰਸ ਨੇ ਸਹਾਇਕ ਆਬਜ਼ਰਵਰ ਮਦਨ ਲਾਲ ਜਲਾਲਪੁਰ ਅਤੇ ਜ਼ਿਲ੍ਹਾ ਪ੍ਰਧਾਨ ਡਾ. ਸਿਕੰਦਰ ਸਿੰਘ ਨੇ ਸੰਬੋਧਨ ਕੀਤਾ। ਪੱਤਰਕਾਰਾਂ ਨਾਲ ਗਲਬਾਤ ਕਰਦਿਆ ਸ੍ਰੀ ਯਾਦਵ ਨੇ ਕਿਹਾ ਕਿ ਇਹ ਅਭਿਆਨ ਪਾਰਟੀ ਦੀ ਸੰਗਠਨਕ ਢਾਂਚੇ ਨੂੰ ਬੁਨਿਆਦੀ ਪੱਧਰ ’ਤੇ ਮਜ਼ਬੂਤ ਕਰਨ ਲਈ ਹੈ। ਉਨ੍ਹਾਂ ਕਿਹਾ ਕਿ ਅਖ਼ਿਲ ਭਾਰਤੀ ਕਾਂਗਰਸ ਕਮੇਟੀ ਦੇ ਅਹਿਮਦਾਬਾਦ ਅਧਿਵੇਸ਼ਨ ਤੋਂ ਬਾਅਦ ਪਾਰਟੀ ਨੇ ਇਹ ਮਹੱਤਵਪੂਰਨ ਅਭਿਆਨ ਸ਼ੁਰੂ ਕੀਤਾ ਹੈ ਜਿਸ ਰਾਹੀਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਨੂੰ ਲੋਕਤਾਂਤਰਿਕ ਪ੍ਰਕਿਰਿਆ ਰਾਹੀਂ ਵਧੇਰੇ ਮਜ਼ਬੂਤ ਅਤੇ ਸਰਗਰਮ ਬਣਾਇਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਇਹ ਅਭਿਆਨ ਕੇਵਲ ਇੱਕ ਪ੍ਰਕਿਰਿਆ ਨਹੀਂ ਸਗੋਂ ਪਾਰਟੀ ਨੂੰ ਨਵੀਂ ਦਿਸ਼ਾ ਤੇ ਤਾਕਤ ਦੇਣ ਵਾਲਾ ਵੱਡਾ ਕਦਮ ਹੈ। ਇਸ ਮੌਕੇ ਸਹਾਇਕ ਆਬਜ਼ਰਵਰ ਕਸਤੂਰੀ ਲਾਲ, ਜਿਲਾ, ਬਲਾਕ ਕਾਂਗਰਸ ਦੇ ਅਹੁੱਦੇਦਾਰ, ਮਹਿਲਾ ਕਾਂਗਰਸ ਅਤੇ ਯੂਥ ਕਾਂਗਰਸ ਆਦਿ ਦੇ ਆਗੂ ਹਾਜ਼ਰ ਸਨ।