ਹੜ੍ਹ ਪੀੜਤਾਂ ਦੀ ਮਦਦ ਲਈ ਜ਼ਿਲ੍ਹਾ ਕਾਂਗਰਸ ਵੱਲੋਂ ਵਿਊਂਤਬੰਦੀ
ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਸਮੱਗਰੀ ਭੇਜਣ ਲਈ ਵਿਊਂਤਬੰਦੀ ਕੀਤੀ ਗਈ। ਇਥੇ ਕੀਤੀ ਗਈ ਮੀਟਿੰਗ ਦੌਰਾਨ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਜ਼ਿਲ੍ਹਾ ਪ੍ਰਧਾਨ ਜੀਤੀ ਪਡਿਆਲਾ ਨੇ ਕਿਹਾ ਕਿ ਜ਼ਿਲ੍ਹਾ ਕਾਂਗਰਸ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣ ਅਤੇ ਰਾਸ਼ਨ, ਪੀਣ ਵਾਲਾ ਪਾਣੀ, ਕੰਬਲ ਅਤੇ ਹੋਰ ਜ਼ਰੂਰੀ ਵਸਤਾਂ ਦੇ ਰੂਪ ਵਿੱਚ ਰਾਹਤ ਸਮੱਗਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਾਉਣ ਦਾ ਸੁਨੇਹਾ ਦਿੱਤਾ। ਮੀਟਿੰਗ ਦੌਰਾਨ ਹੜ੍ਹ ਰਾਹਤ ਕਾਰਜਾਂ ਲਈ ਟੀਮਾਂ ਵੀ ਬਣਾਈਆਂ ਗਈਆਂ, ਜੋ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ’ਤੇ ਨਿਗਰਾਨੀ ਕਰਦੀਆਂ ਰਹਿਣਗੀਆਂ ਅਤੇ ਲੋੜ ਅਨੁਸਾਰ ਤੁਰੰਤ ਮਦਦ ਮੁਹੱਈਆ ਕਰਵਾਉਣਗੀਆਂ।
ਇਸ ਮੌਕੇ ਸਾਬਕਾ ਬਲਾਕ ਪ੍ਰਧਾਨ ਗੁਰਿੰਦਰ ਸਿੰਘ ਗਿੱਲ ਬਡਾਲਾ, ਸਾਬਕਾ ਕੌਂਸਲਰ ਮਲਾਗਰ ਸਿੰਘ, ਸਾਬਕਾ ਸਰਪੰਚ ਹਰਜੀਤ ਸਿੰਘ ਹਾਜ਼ਰ ਸਨ।