ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਇਲਾਕੇ ਦੇ ਹੜ੍ਹ ਪੀੜਤਾਂ ਵੱਲ ਮਦਦ ਦਾ ਹੱਥ ਵਧਾਇਆ

50 ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੀ ਰਾਹਤ ਸਮੱਗਰੀ
ਜ਼ਿਲ੍ਹਾ ਕਾਨੂੰਨੀ ਅਥਾਰਟੀ ਦੇ ਅਧਿਕਾਰੀ ਹੜ੍ਹ ਪੀੜਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡਦੇ ਹੋਏ। ਫੋਟੋ: ਭੱਟੀ
Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਡੇਰਾਬਸੀ ਖੇਤਰ ਦੇ ਹੜ੍ਹ ਪ੍ਰਭਾਵਿਤ ਵਸਨੀਕਾਂ ਦੀ ਮਦਦ ਲਈ ਹੱਥ ਵਧਾਇਆ ਗਿਆ ਅਤੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ ਗਈ।

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੁਲ ਕਸਾਨਾ ਨੇ ਦੱਸਿਆ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਮਾਣਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਅਦਾਲਤ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਲਈ ‘ਪੰਜ ਕੋਰ ਕਮੇਟੀਆਂ’ ਦਾ ਗਠਨ ਕੀਤਾ ਗਿਆ ਹੈ, ਜੋ ਕਿ ਹੜ੍ਹ ਪੀੜਤਾਂ ਨੂੰ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਯਕੀਨੀ ਬਣਾਉਣਗੀਆਂ।

Advertisement

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਅਧੀਨ ਸ੍ਰੀਮਤੀ ਸੁਰਭੀ ਪਰਾਸ਼ਰ, ਸ੍ਰੀਮਤੀ ਨਵਰੀਤ ਕੌਰ ਵੱਲੋਂ ਡੇਰਾਬੱਸੀ ਬਲਾਕ ਅਧੀਨ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਗਿਆ ਅਤੇ ਪਿੰਡ ਸਾਧਾਪੁਰ ਅਤੇ ਡੰਗਡੇਹਰਾ ਵਿੱਚ 50 ਲੋੜਵੰਦ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ।

ਉਨ੍ਹਾਂ ਵਲੋਂ ਪ੍ਰਭਾਵਿਤ ਵਸਨੀਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਉਨ੍ਹਾਂ ਦੀ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾਵੇਗੀ।

 

 

Advertisement
Show comments