ਆਵਾਜਾਈ ਜਾਮ ਹੋਣ ਕਾਰਨ ਪ੍ਰੇਸ਼ਾਨੀ
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਉਂ, ਕਾਂਸਲ, ਪੜੌਲ ਆਦਿ ਖੇਤਰ ਦੇ ਬਾਜ਼ਾਰਾਂ ਵਿੱਚ ਸਾਮਾਨ ਖ਼ਰੀਦੋ-ਫ਼ਰੋਕਤ ਕਰਨ ਵਾਲੇ ਲੋਕਾਂ ਦੀ ਭੀੜ ਰਹੀ। ਲੋਕਾਂ ਨੇ ਆਪਣੇ ਘਰਾਂ ਅਤੇ ਪਿੰਡ ਦੇ ਧਾਰਮਿਕ ਅਸਥਾਨਾਂ ਨੂੰ ਸਜਾਇਆ...
Advertisement
ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਨਿਊ ਚੰਡੀਗੜ੍ਹ ਇਲਾਕੇ ਦੇ ਪਿੰਡਾਂ ਮੁੱਲਾਂਪੁਰ ਗਰੀਬਦਾਸ, ਨਵਾਂ ਗਰਾਉਂ, ਕਾਂਸਲ, ਪੜੌਲ ਆਦਿ ਖੇਤਰ ਦੇ ਬਾਜ਼ਾਰਾਂ ਵਿੱਚ ਸਾਮਾਨ ਖ਼ਰੀਦੋ-ਫ਼ਰੋਕਤ ਕਰਨ ਵਾਲੇ ਲੋਕਾਂ ਦੀ ਭੀੜ ਰਹੀ। ਲੋਕਾਂ ਨੇ ਆਪਣੇ ਘਰਾਂ ਅਤੇ ਪਿੰਡ ਦੇ ਧਾਰਮਿਕ ਅਸਥਾਨਾਂ ਨੂੰ ਸਜਾਇਆ ਹੋਇਆ ਹੈ। ਮੁੱਲਾਂਪੁਰ ਗਰੀਬਦਾਸ ਤੇ ਨਵਾਂ ਗਰਾਉਂ ਦੇ ਬਾਜ਼ਾਰਾਂ ਵਿੱਚ ਸਾਮਾਨ ਖ਼ਰੀਦਣ ਲਈ ਲੋਕਾਂ ਦੀ ਭੀੜ ਲੱਗੀ ਰਹੀ। ਇਸ ਕਾਰਨ ਇੱਕੇ ਆਵਾਜਾਈ ਜਾਮ ਹੋ ਗਈ। ਲੋਕਾਂ ਨੇ ਕਿਹਾ ਕਿ ਪ੍ਰਸ਼ਾਸਨ ਨੂੰ ਤਿਉਹਾਰਾਂ ਦੇ ਮੱਦੇਨਜ਼ਰ ਅਗਾਊਂ ਪ੍ਰਬੰਧ ਕਰਨੇ ਚਾਹੀਦੇ ਸਨ।
Advertisement
Advertisement