ਘਰੇਲੂ ਹਿੰਸਾ: ਵਿਆਹੁਤਾ ਦਾ ਗਲਾ ਘੁੱਟ ਕੇ ਕਤਲ

ਘਰੇਲੂ ਹਿੰਸਾ: ਵਿਆਹੁਤਾ ਦਾ ਗਲਾ ਘੁੱਟ ਕੇ ਕਤਲ

ਮ੍ਰਿਤਕਾ ਮੰਜੂ ਰਾਣੀ ਦੀ ਫਾਈਲ ਫੋਟੋ।

ਪੱਤਰ ਪ੍ਰੇਰਕ

ਐੱਸ.ਏ.ਐੱਸ. ਨਗਰ (ਮੁਹਾਲੀ), 25 ਫਰਵਰੀ

ਇੱਥੋਂ ਨੇੜਲੇ ਪਿੰਡ ਜਗਤਪੁਰਾ ਦੀ ਅੰਬ ਸਾਹਿਬ ਕਲੋਨੀ ਵਿੱਚ ਘਰੇਲੂ ਹਿੰਸਾ ਦੌਰਾਨ ਵੀਰਵਾਰ ਨੂੰ ਵਿਆਹੁਤਾ ਮੁਟਿਆਰ ਦਾ ਉਸ ਦੇ ਸਹੁਰੇ ਪਰਿਵਾਰ ਵੱਲੋਂ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਮੰਜੂ ਰਾਣੀ (23) ਪਤਨੀ ਕਮਲ ਕੁਮਾਰ ਵਜੋਂ ਹੋਈ ਹੈ। ਇਸ ਸਬੰਧੀ ਮ੍ਰਿਤਕ ਲੜਕੀ ਦੇ ਭਰਾ ਨੀਰਜ ਕੁਮਾਰ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਹੈ ਕਿ ਉਸ ਦੀ ਭੈਣ ਨੂੰ ਸਹੁਰੇ ਪਰਿਵਾਰ ਵਾਲੇ ਬਹੁਤ ਤੰਗ ਕਰਦੇ ਸਨ ਅਤੇ ਬੀਤੀ ਰਾਤ ਉਨ੍ਹਾਂ ਨੇ ਉਸ ਦੀ ਕੁੱਟਮਾਰ ਕਰਕੇ ਮਾਰ ਦਿੱਤਾ। 

ਸੂਚਨਾ ਮਿਲਦਿਆਂ ਹੀ ਪੁਲੀਸ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਤੇ ਘਟਨਾ ਦਾ ਜਾਇਜ਼ਾ ਲਿਆ ਅਤੇ ਮੰਜੂ ਰਾਣੀ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਲਿਜਾਇਆ ਗਿਆ ਜਿੱਥੇ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਡੀਐੱਸਪੀ (ਸਿਟੀ-2) ਦੀਪ ਕੰਵਲ ਨੇ ਮੁਟਿਆਰ ਦੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਲੜਕੀ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਪੋਸਟ ਮਾਰਟਮ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ। 

ਸ਼ਿਕਾਇਤਕਰਤਾ ਨੀਰਜ ਕੁਮਾਰ ਨੇ ਦੱਸਿਆ ਕਿ 23 ਫਰਵਰੀ 2018 ਨੂੰ ਉਸ ਦੀ ਭੈਣ ਦਾ ਵਿਆਹ ਜੰਮੂ ਦੇ ਪੇਂਟਰ ਕਮਲ ਕੁਮਾਰ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਹੁਰੇ ਪਰਿਵਾਰ ਨੇ ਉਸ (ਮੰਜੂ) ਨੂੰ ਤੰਗ ਕਰਨਾ ਸ਼ੁਰੂ ਕਰ ਦਿੱਤਾ। ਇਸ ਸਬੰਧੀ ਕਈ ਵਾਰ ਲੜਾਈ ਝਗੜੇ ਹੁੰਦੇ ਰਹੇ ਪ੍ਰੰਤੂ ਉਹ ਹਮੇਸ਼ਾਂ ਆਪਣੀ ਭੈਣ ਨੂੰ ਸਮਝਾ ਕੇ ਸਹੁਰੇ ਘਰ ਭੇਜ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਲੰਘੀ ਰਾਤ ਵੀ ਸਹੁਰਾ ਪਰਿਵਾਰ ਨੇ ਮੰਜੂ ਨਾਲ ਝਗੜਾ ਕਰਕੇ ਉਸ ਦੀ ਕੁੱਟਮਾਰ ਕੀਤੀ। ਮ੍ਰਿਤਕਾ ਦੇ ਭਰਾ ਨੇ ਦੱਸਿਆ ਕਿ ਅੱਜ ਸਵੇਰੇ ਸੱਤ ਵਜੇ ਉਨ੍ਹਾਂ ਨੂੰ ਸਹੁਰੇ ਪਰਿਵਾਰ ’ਚੋਂ ਕਿਸੇ ਮੈਂਬਰ ਨੇ ਦੱਸਿਆ ਕਿ ਮੰਜੂ ਦੀ ਤਬੀਅਤ ਬਹੁਤ ਖ਼ਰਾਬ ਹੈ। ਉਹ ਜਲਦੀ ਆ ਜਾਣ, ਜਦੋਂ ਉਹ ਉੱਥੇ ਪਹੁੰਚੇ ਤਾਂ ਉਨ੍ਹਾਂ ਦੀ ਭੈਣ ਮ੍ਰਿਤ ਪਈ ਸੀ ਉਨ੍ਹਾਂ ਦੋਸ਼ ਲਾਇਆ ਕਿ ਸਹੁਰੇ ਪਰਿਵਾਰ ਨੇ ਕੁੱਟਮਾਰ ਕਰਕੇ ਮੰਜੂ ਨੂੰ ਮਾਰ ਦਿੱਤਾ ਹੈ। ਥਾਣਾ ਫੇਜ਼-11 ਦੇ ਐੱਸਐੱਚਓ ਜਗਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਲੜਕੀ ਦੇ ਭਰਾ ਨੀਰਜ ਕੁਮਾਰ ਦੇ ਬਿਆਨਾਂ ’ਤੇ ਮੰਜੂ ਦੇ ਪਤੀ ਕਮਲ ਕੁਮਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All