ਬਨੂੜ: ਬਨੂੜ ਦੇ ਦਰਜਨਾਂ ਨੌਜਵਾਨਾਂ ਨੇ ਅੱਜ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਦੇ ਸਮਾਜਿਕ ਮੁੱਦਿਆਂ ਨੂੰ ਉਭਾਰ ਕੇ ਆਪਣੀ ਪਛਾਣ ਬਣਾ ਚੁੱਕੇ ਜ਼ੋਰਾ ਸਿੰਘ ਬਨੂੜ ਦੀ ਅਗਵਾਈ ਹੇਠ ਇਹ ਨੌਜਵਾਨ ਆਪਣੇ ਪਰਿਵਾਰਾਂ ਸਮੇਤ ‘ਆਪ’ ਵਿੱਚ ਸ਼ਾਮਿਲ ਹੋਏ। ‘ਆਪ’ ਦੀ ਸੂਬਾਈ ਖਜ਼ਾਨਚੀ ਅਤੇ ਰਾਜਪੁਰਾ ਹਲਕੇ ਦੀ ਇੰਚਾਰਜ ਨੀਨਾ ਮਿੱਤਲ ਨੇ ਸਾਰਿਆਂ ਦਾ ਸਵਾਗਤ ਕਰਦਿਆਂ ਪਾਰਟੀ ਵੱਲੋਂ ਪੂਰਾ ਸਤਿਕਾਰ ਦਿਵਾਉਣ ਦਾ ਐਲਾਨ ਕੀਤਾ। ਇਸ ਮੌਕੇ ਕੁਲਵਿੰਦਰ ਸਿੰਘ, ਜਸਵੰਤ ਸਿੰਘ, ਪਰਵਿੰਦਰ ਸਿੰਘ, ਕੁਲਦੀਪ ਸਿੰਘ, ਰਮਨਦੀਪ ਸਿੰਘ, ਮਨਦੀਪ ਕੌਰ, ਬਲਜਿੰਦਰ ਕੌਰ ਆਦਿ ਨੇ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। -ਪੱਤਰ ਪ੍ਰੇਰਕ