ਪੱਤਰ ਪ੍ਰੇਰਕ
ਲਾਲੜੂ, 13 ਜੁਲਾਈ
ਇਥੋਂ ਨੇੜਲੇ ਪਿੰਡ ਰਾਮਗੜ੍ਹ ਰੁੜਕੀ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਦਰਜਨਾਂ ਵਿਅਕਤੀਆਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਕਰਮ ਸਿੰਘ ਫੌਜੀ, ਐਡਵੋਕੇਟ ਹਰੀ ਸਿੰਘ, ਗੁਰਦਿਆਲ ਸਿੰਘ (ਸਾਬਕਾ ਪੰਚ), ਜਰਨੈਲ ਸਿੰਘ ਰਿੰਕੂ, ਜਸਵਿੰਦਰ ਸਿੰਘ (ਵਾਇਸ ਪ੍ਰਧਾਨ ਵੈਲ ਕਮ ਯੂਨੀਅਨ ਲਾਲੜੂ), ਡਾ. ਪਾਲ ਸਿੰਘ, ਕਰਨੈਲ ਸਿੰਘ, ਗੁਰਮੀਤ ਸਿੰਘ, ਕਿਰਪਾਲ ਸਿੰਘ ਪੰਚ, ਸ਼ਮਸ਼ੇਰ ਸਿੰਘ, ਸੁਖਦੀਪ ਸਿੰਘ, ਅਮਰੀਕ ਸਿੰਘ, ਛਿੰਦਾ ਭਗਤ, ਦਾਰਾ ਸਿੰਘ, ਹਰਵਿੰਦਰ ਸਿੰਘ, ਲਖਵੀਰ ਸਿੰਘ, ਪਰਮਜੀਤ ਸਿੰਘ, ਮਲਕੀਤ ਸਿੰਘ, ਬਿੰਦਰ ਸਿੰਘ, ਬਲਜਿੰਦਰ ਸਿੰਘ, ਕੁਲਦੀਪ ਸਿੰਘ, ਰਾਮ ਲਾਲ, ਜਸਵਿੰਦਰ ਸਿੰਘ, ਗੱਜਣ ਸਿੰਘ ਅਤੇ ਸੁਖਵਿੰਦਰ ਸਿੰਘ ਸਮੇਤ ਅਨੇਕਾਂ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿਕੇ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਰੰਧਾਵਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਬਣਦਾ ਮਾਣ ਸਤਿਕਾਰ ਦੇਣ ਦਾ ਭਰੋਸਾ ਦਿੱਤਾ।