ਡਾ. ਗੁਰਮੇਲ ਸਿੰਘ ਨੇ ਮੁੱਖ ਖੇਤੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ
ਐਸ.ਏ.ਐਸ. ਨਗਰ (ਮੁਹਾਲੀ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਨਵੇਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਬਲਾਕ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਪਟਿਆਲਾ ਵਿੱਚ 5 ਸਾਲ ਅਤੇ ਡਾਇਰੈਕਟਰ ਖੇਤੀਬਾੜੀ ਅਤੇ...
Advertisement
ਐਸ.ਏ.ਐਸ. ਨਗਰ (ਮੁਹਾਲੀ): ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਨਵੇਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਅੱਜ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਨੇ ਬਲਾਕ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਪਟਿਆਲਾ ਵਿੱਚ 5 ਸਾਲ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਿੱਚ ਬਤੌਰ ਓਐਸਡੀ ਕੰਮ ਕੀਤਾ ਹੈ। ਬਲਾਕ ਡੇਰਾਬਸੀ ਅਤੇ ਮਾਜਰੀ ਬਲਾਕ ਵਿੱਚ ਵੀ ਉਨ੍ਹਾਂ ਨੇ ਲਗਪਗ ਪੰਜ ਸਾਲ ਸੇਵਾਵਾਂ ਦਿੱਤੀਆਂ ਹਨ। ਡਾ. ਗੁਰਮੇਲ ਸਿੰਘ ਨੇ ਕਿਸਾਨਾਂ ਨੂੰ ਉੱਚ ਮਿਆਰੀ ਖਾਦ, ਬੀਜ ਅਤੇ ਦਵਾਈਆਂ ਮੁਹੱਈਆ ਕਰਵਾਉਣ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਭਾਗ ਵੱਲੋਂ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਵਾਉਣ ਲਈ ਭਰੋਸਾ ਦਿਵਾਇਆ। -ਪੱਤਰ ਪ੍ਰੇਰਕ
Advertisement
Advertisement
×

