ਖੇਤਰੀ ਪ੍ਰਤੀਨਿਧ
ਐਸਏਐਸ ਨਗਰ (ਮੁਹਾਲੀ), 12 ਸਤੰਬਰ
ਪੰਜਾਬ ਗੱਤਕਾ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਇੱਥੇ ਪੀਸੀਏ ਸਟੇਡੀਅਮ ਵਿੱਚ ਹੋਈ, ਜਿਸ ਵਿੱਚ ਸੀਨੀਅਰ ਪੁਲੀਸ ਅਧਿਕਾਰੀ ਡਾ. ਰਾਜਿੰਦਰ ਸਿੰਘ ਸੋਹਲ ਨੂੰ ਲਗਾਤਾਰ ਦੂਜੀ ਵਾਰ ਸਰਬਸੰਮਤੀ ਨਾਲ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਨਿਗਰਾਨ ਵਜੋਂ ਸ਼ਿਰਕਤ ਕੀਤੀ। ਮੀਟਿੰਗ ’ਚ ਗੱਤਕਾ ਐਸੋਸੀਏਸ਼ਨ ਦੀ ਮਹਿਲਾ ਵਿੰਗ ਦੀ ਪ੍ਰਧਾਨ ਜਗਕਿਰਨ ਕੌਰ ਵੜੈਚ, ਐਡਵੋਕੇਟ ਦਲਜੀਤ ਕੌਰ, ਡਾ. ਕੁਲਦੀਪ ਸਿੰਘ, ਅਰਸ਼ਦ ਡਾਲੀ, ਇੰਦਰਜੀਤ ਸਿੰਘ ਮੱਲੀ, ਹਰਮਨ ਸਿੰਘ, ਰਾਜਵੀਰ ਸਿੰਘ, ਤਲਵਿੰਦਰ ਸਿੰਘ ਸਮੇਤ ਸਮੁੱਚੇ ਕਾਰਜਕਾਰਨੀ ਮੈਂਬਰ ਹਾਜ਼ਰ ਸਨ। ਚੰਡੀਗੜ੍ਹ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਜਗਸੀਰ ਸਿੰਘ ਮਾਨ ਮੀਟਿੰਗ ਵਿੱਚ ਚੋਣ ਆਬਜ਼ਰਵਰ ਵਜੋਂ ਸ਼ਾਮਲ ਹੋਏ।