ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡਾ. ਸਾਗਰ ਪ੍ਰੀਤ ਹੁੱਡਾ ਨੇ ਚੰਡੀਗੜ੍ਹ ਦੇ ਡੀਜੀਪੀ ਦਾ ਅਹੁਦਾ ਸੰਭਾਲਿਆ

ਚੰਡੀਗੜ੍ਹ ਦੇ ਨਵੇਂ ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ ਨੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਤੋਂ ਪਹਿਲਾਂ ਸੈਕਟਰ-26 ਵਿੱਚ ਸਥਿਤ ਪੁਲੀਸ ਲਾਈਨ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿੱਥੇ ਪੁਲੀਸ ਦੀ ਟੀਮ ਨੇ ਮਾਰਚ ਪਾਸਟ ਕਰਦੇ ਹੋਏ ਨਵੇਂ ਡੀਜੀਪੀ...
Advertisement

ਚੰਡੀਗੜ੍ਹ ਦੇ ਨਵੇਂ ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ ਨੇ ਅੱਜ ਆਪਣਾ ਅਹੁਦਾ ਸਾਂਭ ਲਿਆ ਹੈ। ਇਸ ਤੋਂ ਪਹਿਲਾਂ ਸੈਕਟਰ-26 ਵਿੱਚ ਸਥਿਤ ਪੁਲੀਸ ਲਾਈਨ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ ਗਿਆ, ਜਿੱਥੇ ਪੁਲੀਸ ਦੀ ਟੀਮ ਨੇ ਮਾਰਚ ਪਾਸਟ ਕਰਦੇ ਹੋਏ ਨਵੇਂ ਡੀਜੀਪੀ ਨੂੰ ਸਲਾਮੀ ਦਿੱਤੀ। ਸ੍ਰੀ ਹੁੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੰਡੀਗੜ੍ਹ ਉਨ੍ਹਾਂ ਦਾ ਆਪਣਾ ਸ਼ਹਿਰ ਹੈ, ਉਨ੍ਹਾਂ ਦੀ ਪਹਿਲੀ ਪੋਸਟਿੰਗ ਇੱਥੋਂ ਹੀ ਸ਼ੁਰੂ ਹੋਈ ਸੀ। ਹੁਣ ਚੰਡੀਗੜ੍ਹ ਵਿੱਚ ਕਈ ਨਵੀਆਂ ਸਕੀਮਾਂ ਨੂੰ ਅੱਗੇ ਵਧਾਇਆ ਜਾਵੇਗਾ।

ਸ੍ਰੀ ਹੁੱਡਾ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਤਿੰਨ ਨਵੇਂ ਫ਼ੌਜਦਾਰੀ ਕਾਨੂੰਨਾਂ ਨੂੰ ਪਹਿਲਾਂ ਹੀ ਪੁਲੀਸ ਵੱਲੋਂ ਚੰਗੇ ਢੰਗ ਨਾਲ ਲਾਗੂ ਕੀਤਾ ਗਿਆ ਹੈ, ਇਸ ਨੂੰ ਹੋਰ ਬਿਹਤਰ ਕੀਤਾ ਜਾਵੇਗਾ। ਇਹ ਕ੍ਰਾਂਤੀਕਾਰੀ ਕਾਨੂੰਨ ਹਨ ਜੋ ਪੀੜਤਾਂ ਦੇ ਹੱਕ ਵਿੱਚ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਕੇ ਸ਼ਹਿਰ ਦੇ ਮੌਜੂਦਾ ਹਾਲਾਤ ਦੀ ਜਾਣਕਾਰੀ ਹਾਸਲ ਕੀਤੀ ਜਾਵੇਗੀ ਅਤੇ ਸ਼ਹਿਰ ਵਿੱਚ ਹੋਣ ਵਾਲੇ ਸੁਧਾਰਾਂ ’ਤੇ ਕੰਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਨਵ-ਨਿਯੁਕਤ ਡੀਜੀਪੀ ਨੇ ਸ਼ਹਿਰ ਦੇ ਲੋਕਾਂ ਨੂੰ ਵੀ ਅਮਨ ਅਤੇ ਕਾਨੂੰਨ ਦੀ ਸਥਿਤੀ ਦੀ ਬਹਾਲੀ ਲਈ ਪੁਲੀਸ ਦੀ ਲੋੜੀਂਦੀ ਮਦਦ ਕਰਨ ਦੀ ਅਪੀਲ ਕੀਤੀ।

Advertisement

ਜ਼ਿਕਰਯੋਗ ਹੈ ਕਿ ਸਾਲ 1997 ਬੈੱਚ ਦੇ ਆਈਪੀਐੱਸ ਅਧਿਕਾਰੀ ਡਾ. ਹੁੱਡਾ ਇਸ ਤੋਂ ਪਹਿਲਾਂ ਦਿੱਲੀ ਵਿੱਚ ਵਿਸ਼ੇਸ਼ ਪੁਲੀਸ ਕਮਿਸ਼ਨਰ (ਖ਼ੁਫ਼ੀਆ ਵਿੰਗ) ਵਿੱਚ ਤਾਇਨਾਤ ਸਨ। ਉਨ੍ਹਾਂ ਦੀ 15 ਜੁਲਾਈ ਨੂੰ ਚੰਡੀਗੜ੍ਹ ਦੇ ਡੀਜੀਪੀ ਵਜੋਂ ਨਿਯੁਕਤੀ ਕੀਤੀ ਗਈ ਹੈ।

Advertisement