ਪੱਤਰ ਪ੍ਰੇਰਕ
ਚੰਡੀਗੜ੍ਹ, 1 ਜਨਵਰੀ
ਡਾ. ਸੋਨਲ ਚਾਵਲਾ ਨੇ ਪੰਜਾਬ ਯੂਨੀਵਰਸਿਟੀ ਸੈਂਟਰ ਫਾਰ ਆਈਏਐੱਸ ਵਿੱਚ ਆਨਰੇਰੀ ਡਾਇਰੈਕਟਰ ਦਾ ਅਹੁਦਾ ਸੰਭਾਲਿਆ ਗਿਆ ਹੈ। ਡਾ. ਚਾਵਲਾ ਜੋ ਕਿ ਕੰੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਿਭਾਗ ਦੇ ਪ੍ਰੋਫੈਸਰ ਵੀ ਹਨ, ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਆਈਏਐੱਸ ਤੇ ਹੋਰ ਪ੍ਰੀਖਿਆਵਾਂ ਦੇ ਲਈ ਇਸ ਸੈਂਟਰ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੈਂਟਰ ਫਾਰ ਆਈਏਐੱਸ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਲਈ ਉਨ੍ਹਾਂ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਕਿ ਵਿਦਿਆਰਥੀਆਂ ਨੂੰ ਦਿੱਕਤਾਂ ਦਾ ਸਾਹਮਣਾ ਨਾ ਕਰਨਾ ਪਏ। ਇਸ ਸੈਂਟਰ ਵਿੱਚ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੀਆਂ ਪ੍ਰੀਖਿਆਵਾਂ ਲਈ ਤਿਆਰੀ ਕਰਵਾਈ ਜਾਂਦੀ ਹੈ।