ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਸਤੰਬਰ
ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਤੇ ਡਾਇਰੈਕਟਰ, ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਤਹਿਤ ਦੀਵਾਲੀ/ਗੁਰਪੁਰਬ ਦੇ ਮੌਕੇ ਆਰਜ਼ੀ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਜ਼ੀ ਲਾਇਸੈਂਸ ਜਾਰੀ ਕਰਨ ਲਈ 12 ਅਕਤੂਬਰ ਨੂੰ ਦੁਪਹਿਰ 12 ਵਜੇ ਡਰਾਅ ਕੱਢਿਆ ਜਾਵੇਗਾ। ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਿਰਧਾਰਿਤ ਸਮੇਂ ਤੋਂ ਬਾਅਦ ਪ੍ਰਾਪਤ ਦਰਖ਼ਾਸਤਾਂ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।