ਪੰਚਕੂਲਾ: ਐੱਨਐੱਚਐੱਮ ਅਧੀਨ ਆਉਂਦੇ 25 ਡਰਾਈਵਰ ਦੋ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਪ੍ਰੇਸ਼ਾਨ ਹਨ। ਐੱਨਐੱਚਐੱਮ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਅਹਿਮਦ ਦੱਸਿਆ ਕਿ ਅਧਿਕਾਰੀ ਉਨ੍ਹਾਂ ਨੂੰ ਲਾਰੇ ਲਾ ਰਹੇ ਹਨ ਅਤੇ ਤਨਖਾਹ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਡਰਾਈਵਰ ਐਸੋਸੀਏਸ਼ਨ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਤਨਖਾਹ ਛੇਤੀ ਜਾਰੀ ਕੀਤੀ ਜਾਵੇ। -ਪੱਤਰ ਪ੍ਰੇਰਕ