DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ੇ ਦੇ ਆਦੀ ਨੌਜਵਾਨਾਂ ਦਾ ਇਲਾਜ ਕਰਵਾਇਆ ਜਾਵੇਗਾ: ਕਟਾਰੀਆ

ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ 11 ਸਤੰਬਰ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ...

  • fb
  • twitter
  • whatsapp
  • whatsapp
featured-img featured-img
ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਚੰਡੀਗੜ੍ਹ ਪੁਲੀਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।
Advertisement

ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ 11 ਸਤੰਬਰ ਤੋਂ ਸ਼ੁਰੂ ਕੀਤੀ ਮੁਹਿੰਮ ਤਹਿਤ ਪੁਲੀਸ ਨੇ 163 ਕੇਸ ਦਰਜ ਕਰ ਕੇ 698 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਅਗਲੇ ਇਕ ਮਹੀਨੇ ਦੌਰਾਨ ਨਸ਼ੇ ਵੇਚਣ ਵਾਲਿਆਂ ’ਤੇ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ੇ ਕਰਨ ਦੇ ਆਦੀ ਨੌਜਵਾਨਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇਗਾ।

ਸ੍ਰੀ ਕਟਾਰੀਆ ਨੇ ਕਿਹਾ ਕਿ ਜੇਕਰ ਕਿਸੇ ਪਰਿਵਾਰ ਦੇ ਬੱਚੇ ਨਸ਼ੇ ਦੀ ਦਲਦਲ ਵਿੱਚ ਫਸ ਗਏ ਹਨ ਤਾਂ ਉਨ੍ਹਾਂ ਨੂੰ ਘਬਰਾਉਣ ਜਾਂ ਛੁਪਾਉਣ ਦੀ ਜ਼ਰੂਰਤ ਨਹੀਂ ਹੈ। ਉਹ ਪ੍ਰਸ਼ਾਸਨ ਨਾਲ ਸੰਪਰਕ ਕਰ ਕੇ ਬੱਚੇ ਦਾ ਇਲਾਜ ਕਰਾਉਣ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਪੰਜਾਬ ਤੇ ਹਰਿਆਣਾ ਵਿੱਚ ਵੱਡੇ ਪੱਧਰ ’ਤੇ ਕੀਤੀ ਜਾਂਦੀ ਹੈ। ਇਸ ਲਈ ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਪੁਲੀਸ ਵੱਲੋਂ ਪੰਜਾਬ ਤੇ ਹਰਿਆਣਾ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵੀ ਨਸ਼ਿਆਂ ’ਤੇ ਠੱਲ੍ਹ ਪਾਉਣ ਲਈ ਠੋਸ ਰਣਨੀਤੀ ਤਿਆਰ ਕੀਤੀ ਜਾਵੇਗੀ। ਸ੍ਰੀ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸਕੂਲਾਂ, ਕਾਲਜਾਂ ਤੇ ਹੋਸਟਲਾਂ ਵਿੱਚ ਵੀ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ।

Advertisement

ਨੌਜਵਾਨਾਂ ਨੂੂੰ ਖੇਡਾਂ ਲਈ ਪ੍ਰੇਰਿਆ ਜਾਵੇਗਾ: ਡੀ ਜੀ ਪੀ

ਚੰਡੀਗੜ੍ਹ ਪੁਲੀਸ ਦੇ ਡੀ ਜੀ ਪੀ ਸਾਗਰ ਪ੍ਰੀਤ ਹੁੱਡਾ ਨੇ ਕਿਹਾ ਕਿ ਨੌਜਵਾਨਾਂ ਨੂੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਖੇਡਾਂ ਵੱਲ ਉਤਸ਼ਾਹਿਤ ਕੀਤਾ ਜਾਵੇਗਾ। ਇਸ ਲਈ ਚੰਡੀਗੜ੍ਹ ਪੁਲੀਸ ਵੱਲੋਂ ਵਾਲੀਬਾਲ ਟੁਰਨਾਮੈਂਟ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਟੂਰਨਾਮੈਂਡ 2 ਤੋਂ 10 ਅਕਤੂਬਰ ਤੱਕ ਚੱਲੇਗਾ ਜਦੋਂ ਕਿ ਆਉਣ ਵਾਲੇ ਦਿਨਾਂ ਵਿੱਚ ਹੋਰਨਾਂ ਖੇਡਾਂ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਐਂਟੀ ਡਰੱਗ ਹੈਪਲਾਈਨ ’ਤੇ 453 ਸ਼ਿਕਾਇਤਾਂ ਪਹੁੰਚੀਆਂ

ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ ਐਂਟੀ ਡਰੱਗ ਹੈਲਪਲਾਈਨ ’ਤੇ ਕੁਝ ਦਿਨਾਂ ਵਿੱਚ ਹੀ 453 ਸ਼ਿਕਾਇਤਾਂ ਆਈਆਂ ਹਨ। ਇਨ੍ਹਾਂ ਵਿੱਚੋਂ 167 ਸ਼ਿਕਾਇਤਾਂ ਚੰਡੀਗੜ੍ਹ ਨਾਲ ਸਬੰਧਤ ਹਨ, ਜਿਸ ’ਤੇ ਕਾਰਵਾਈ ਕਰਦਿਆਂ 7 ਕੇਸ ਦਰਜ ਕਰਕੇ 21 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Advertisement
Advertisement
×