DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਗਰੋੜ, ਪੁਰਖਾਲੀ ਅਤੇ ਪੰਜੋਲਾ ’ਚ ਨਸ਼ਾ ਮੁਕਤੀ ਯਾਤਰਾ

ਜਗਮੋਹਨ ਸਿੰਘ ਰੂਪਨਗਰ, 24 ਮਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਮਗਰੋੜ, ਪੁਰਖਾਲੀ ਅਤੇ ਪੰਜੋਲਾ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨਾਲ ਮਿਲ ਕੇ ਜੰਗ ਲੜਨ ਦਾ...
  • fb
  • twitter
  • whatsapp
  • whatsapp
featured-img featured-img
ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਾ ਨਾ ਕਰਨ ਦਾ ਪ੍ਰਣ ਦਿਵਾਉਂਦੇ ਹੋਏ ਵਿਧਾਇਕ ਦਿਨੇਸ਼ ਚੱਢਾ।
Advertisement
ਜਗਮੋਹਨ ਸਿੰਘ

ਰੂਪਨਗਰ, 24 ਮਈ

Advertisement

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਨੇ ਪਿੰਡ ਮਗਰੋੜ, ਪੁਰਖਾਲੀ ਅਤੇ ਪੰਜੋਲਾ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨਾਲ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ। ਉਨ੍ਹਾਂ ਹਲਕਾ ਵਾਸੀਆਂ ਨੂੰ ਨਿਰੰਤਰ ਨਸ਼ੇ ਖ਼ਿਲਾਫ਼ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਿਆ। ਉਨ੍ਹਾਂ ਦਾਅਵਾ ਕੀਤਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸ਼ਹਿ ਨਹੀਂ ਰਹੀ। ਸਰਕਾਰ ਨੇ ਪੁਲੀਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਖੁੱਲ੍ਹੀ ਛੋਟ ਦੇ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿੰਨੀ ਵੀ ਉੱਚੀ ਪਹੁੰਚ ਰੱਖਦਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ। ਇਸ ਮੌਕੇ ਐੱਸਡੀਐੱਮ ਸੰਜੀਵ ਕੁਮਾਰ, ਤਹਿਸੀਲਦਾਰ ਹਰਸਿਮਰਨ ਸਿੰਘ, ਬੀਡੀਪੀਓ ਰਵਿੰਦਰ ਸਿੰਘ, ਐੱਸਐੱਮਓ ਰੋਪੜ ਡਾ. ਓਪਿੰਦਰ ਸਿੰਘ, ਐੱਸਐੱਚਓ ਸਿਮਰਨਜੀਤ ਸਿੰਘ, ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਚੌਕੀ ਇੰਚਾਰਜ ਪੁਰਖਾਲੀ, ਸਰਪੰਚ ਜਗਜੀਤ ਸਿੰਘ ਮਗਰੋੜ, ਸਰਪੰਚ ਰਣਜੋਧ ਸਿੰਘ ਰਾਮਪੁਰ, ਸਰਪੰਚ ਬਾਗਵਾਲੀ ਤਰਸੇਮ ਸਿੰਘ, ਰਿੰਕੂ ਪਹਿਲਵਾਨ, ਬਲਜਿੰਦਰ, ਗੁਰਦੀਪ ਸਿੰਘ ਕਾਲਾ, ਜਰਨੈਲ ਸਿੰਘ, ਸੁਖਦੇਵ ਸਿੰਘ ਚੇਅਰਮੈਨ, ਹਰਚੰਦ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਬਲਬੀਰ ਸਿੰਘ ਮਗਰੋੜ ਗਗਨ ਅਕਬਰਪੁਰ, ਜਸਪਾਲ ਸਿੰਘ ਤੇ ਵੱਡੀ ਗਿਣਤੀ ਇਲਾਕਾ ਵਾਸੀ ਹਾਜ਼ਰ ਸਨ।

Advertisement
×