DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

‘ਨਸ਼ਾ ਮੁਕਤ ਪੰਜਾਬ ਯਾਤਰਾ’ ਨੂੰ ਕਾਲੀਆਂ ਝੰਡੀਆਂ ਦਿਖਾਈਆਂ

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਚਮਕੌਰ ਸਾਹਿਬ ਪਹੁੰਚੀ। ਇੱਥੇ ਅਕਾਲੀ ਦਲ ਅੰਮ੍ਰਿਤਸਰ ਅਤੇ ਕਿਸਾਨ ਯੂਨੀਅਨ ਖੋਸਾ ਨਾਲ ਜੁੜੇ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਯਾਤਰਾ ਦਾ ਵਿਰੋਧ ਕੀਤਾ ਗਿਆ। ਰਣਜੀਤ ਸਿੰਘ ਸੰਤੋਖਗੜ੍ਹ, ਜੁਝਾਰ ਸਿੰਘ, ਜਸਪ੍ਰੀਤ ਸਿੰਘ ਗਧਰਾਮ ਤੇ...

  • fb
  • twitter
  • whatsapp
  • whatsapp
Advertisement

ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਅੱਜ ਚਮਕੌਰ ਸਾਹਿਬ ਪਹੁੰਚੀ। ਇੱਥੇ ਅਕਾਲੀ ਦਲ ਅੰਮ੍ਰਿਤਸਰ ਅਤੇ ਕਿਸਾਨ ਯੂਨੀਅਨ ਖੋਸਾ ਨਾਲ ਜੁੜੇ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਯਾਤਰਾ ਦਾ ਵਿਰੋਧ ਕੀਤਾ ਗਿਆ। ਰਣਜੀਤ ਸਿੰਘ ਸੰਤੋਖਗੜ੍ਹ, ਜੁਝਾਰ ਸਿੰਘ, ਜਸਪ੍ਰੀਤ ਸਿੰਘ ਗਧਰਾਮ ਤੇ ਲਖਬੀਰ ਸਿੰਘ ਹਾਫਿਜ਼ਾਬਾਦ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਨਸ਼ਿਆਂ ਦੀ ਤਸਕਰੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ’ਤੇ ਭੂਮਿਕਾ ਸਪੱਸ਼ਟ ਕਰੇ। ਡੀ ਐੱਸ ਪੀ ਮਨਜੀਤ ਸਿੰਘ ਔਲਖ ਅਤੇ ਥਾਣਾ ਮੁਖੀ ਸ਼ਵਿੰਦਰ ਸਿੰਘ ਨੇ ਸਥਿਤੀ ਨੂੰ ਕਾਬੂ ਹੇਠ ਕੀਤਾ। ਇਸ ਤੋਂ ਪਹਿਲਾਂ ਭਾਜਪਾ ਦੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸਾਬਕਾ ਕੇਂਦਰੀ ਮੰਤਰੀ ਅਨੁਰਾਗ ਠਾਕੁਰ, ਇਕਬਾਲ ਸਿੰਘ ਲਾਲਪੁਰਾ, ਅਜੈਵੀਰ ਸਿੰਘ ਲਾਲਪੁਰਾ, ਬੀਬਾ ਅਮਨਪ੍ਰੀਤ ਕੌਰ ਰਾਏ ਅਤੇ ਮੇਜਰ ਅੰਜੂ ਬਾਲਾ ਸਿੰਘ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਨਤਮਸਤਕ ਹੋਏ।

Advertisement
Advertisement
×