ਪੁਲੀਸ ਨੇ ਨਸ਼ੇ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਇਕ ਐਕਟਿਵਾ ਸਵਾਰ ਨੂੰ 2100 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਬਲਕਾਰ ਸਿੰਘ ਵਾਸੀ ਪਿੰਡ ਜਨੇਤਪੁਰ ਦੇ ਰੂਪ ਵਿੱਚ ਹੋਈ ਹੈ। ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਬੱਸ ਅੱਡੇ ’ਤੇ ਨਾਕਾਬੰਦੀ ਕਰ ਵਾਹਨਾਂ ਦੀ ਜਾਂਚ ਕਰ ਰਹੇ ਸੀ। ਇਸ ਦੌਰਾਨ ਸ਼ੱਕ ਦੇ ਆਧਾਰ ’ਤੇ ਬਿਨਾਂ ਨੰਬਰ ਤੋਂ ਇਕ ਐਕਟਿਵਾ ਸਵਾਰ ਨੂੰ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਐਕਟਿਵਾ ਸਵਾਰ ਤੋਂ 2100 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਉਸ ਨੂੰ ਗ੍ਰਿਫ਼ਤਾਰ ਕਰ ਲਿਆ।