ਪਿਛਲੀਆਂ ਸਰਕਾਰਾਂ ਕਾਰਨ ਨਸ਼ੇ ਦੀ ਸਮੱਸਿਆ ਗੰਭੀਰ ਬਣੀ: ਚੱਢਾ
ਯੁੱਧ ਨਸ਼ਿਆਂ ਵਿਰੁੱਧ ਤਹਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਲੋਕਾਂ ਤੋਂ ਸਹਿਯੋਗ ਦੀ ਮੰਗ
Advertisement
ਬਲਵਿੰਦਰ ਰੈਤ
ਨੂਰਪੁਰ ਬੇਦੀ, 19 ਮਈ
Advertisement
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਤਹਿਤ ਵਿਧਾਇਕ ਦਿਨੇਸ਼ ਚੱਢਾ ਅਤੇ ਉਨ੍ਹਾਂ ਦੀ ਟੀਮ ਪਿੰਡ-ਪਿੰਡ ਜਾ ਕੇ ਨਸ਼ਿਆਂ ਦੇ ਖ਼ਾਤਮੇ ਲਈ ਅਲਖ ਜਗਾ ਰਹੀ ਹੈ। ਇਹ ਯਾਤਰਾ ਅੱਜ ਪਿੰਡ ਡੂਮੇਵਾਲ ਵਿੱਚ ਪੁੱਜੀ। ਵਿਧਾਇਕ ਚੱਢਾ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨੂੰ ਸ਼ਹਿ ਦਿੱਤੀ ਜਿਸ ਨਾਲ ਸੂਬੇ ਵਿੱਚ ਹਾਲਾਤ ਗੰਭੀਰ ਹੋ ਗਏ। ਇਸ ਕਾਰਨ ਸਭ ਤੋਂ ਵੱਡਾ ਘਾਣ ਸੂਬੇ ਦੇ ਨੌਜਵਾਨਾਂ ਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਆਪ’ ਸੂਬੇ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰੇਗੀ। ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਇਸ ਮੌਕੇ ਅਵਤਾਰ ਸਿੰਘ ਕੂਨਰ, ਬੀਡੀਪੀਓ ਰਵਿੰਦਰ ਸਿੰਘ, ਐੱਸਐੱਚਓ ਗੁਰਵਿੰਦਰ ਸਿੰਘ ਢਿੱਲੋਂ, ਐੱਸਐੱਮਓ ਅਮਰਜੀਤ ਸਿੰਘ, ਸਰਪੰਚ ਪਰਮਿੰਦਰ ਸਿੰਘ, ਰਿੰਕਾ ਡੂਮੇਵਾਲ, ਕਿਸ਼ਨ ਸਿੰਘ, ਸੁਖਬੀਰ ਸਿੰਘ ਆਦਿ ਹਾਜਰ ਸਨ।
Advertisement